July 7, 2024 1:48 pm
Rahul Gandhi

ਰਾਂਚੀ ਦੀ MP/MLA ਅਦਾਲਤ ਵਲੋਂ ਰਾਹੁਲ ਗਾਂਧੀ ਦੀ ਪੇਸ਼ੀ ‘ਚ ਛੋਟ ਵਾਲੀ ਪਟੀਸ਼ਨ ਖਾਰਜ

ਚੰਡੀਗੜ੍ਹ, 03 ਮਈ 2023: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੂੰ ਰਾਂਚੀ ਦੀ ਸੰਸਦ MP/MLA ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਰਾਹੁਲ ਗਾਂਧੀ ਨੇ ‘ਮੋਦੀ ਸਰਨੇਮ’ ਮਾਣਹਾਨੀ ਮਾਮਲੇ ‘ਚ ਅਦਾਲਤ ‘ਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਸੀ। ਪਰ ਅਦਾਲਤ ਨੇ ਰਾਹੁਲ ਗਾਂਧੀ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਯਾਨੀ ਹੁਣ ਜਦੋਂ ਵੀ ਸੁਣਵਾਈ ਹੋਵੇਗੀ, ਰਾਹੁਲ ਗਾਂਧੀ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।

ਜਿਕਰਯੋਗ ਹੈ ਕਿ ਮੋਦੀ ਸਰਨੇਮ ਮਾਮਲੇ ਵਿੱਚ ਰਾਹੁਲ (Rahul Gandhi) ਦੇ ਖ਼ਿਲਾਫ਼ ਰਾਂਚੀ ਦੇ ਐਮਪੀ ਐਮਐਲਏ ਕੋਰਟ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਉਨ੍ਹਾਂ ਨੇ ਰਾਹੁਲ ਗਾਂਧੀ ਦੀ ਮੋਦੀ ਸਰਨੇਮ ਟਿੱਪਣੀ ਨੂੰ ਲੈ ਕੇ ਮਾਮਲਾ ਦਰਜ ਕਰਵਾਇਆ ਹੈ, ਜਿਸ ‘ਤੇ ਸੁਣਵਾਈ ਚੱਲ ਰਹੀ ਹੈ। ਰਾਹੁਲ ਗਾਂਧੀ ਦੀ ਤਰਫੋਂ ਪ੍ਰਦੀਪ ਚੰਦਰਾ ਵਕੀਲ ਹਨ।

ਜਿਕਰਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਰਾਹੁਲ ਗਾਂਧੀ ਨੇ ਕੋਲਾਰ ਵਿੱਚ ਮੋਦੀ ਸਰਨੇਮ ਨੂੰ ਲੈ ਕੇ ਟਿੱਪਣੀ ਕੀਤੀ ਸੀ। ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਸਭ ਤੋਂ ਪਹਿਲਾਂ ਸੂਰਤ ਦੇ ਐਮਪੀ ਐਮਐਲਏ ਕੋਰਟ ਵਿੱਚ ਰਾਹੁਲ ਗਾਂਧੀ ਦੇ ਖਿਲਾਫ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਉੱਤੇ ਮਾਰਚ ਮਹੀਨੇ ਵਿੱਚ ਹੀ ਫੈਸਲਾ ਆ ਗਿਆ ਹੈ।