ਜਲੰਧਰ 18 ਦਸੰਬਰ 2021 : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa ) ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵਲੋਂ ਸੱਤਾ ‘ਚ ਆਉਣ ‘ਤੇ ਉਨ੍ਹਾਂ ਨੂੰ ਜੇਲ ਭੇਜਣ ਦੀ ਧਮਕੀ ਦਿੰਦੇ ਹੋਏ ਕਿਹਾ ਕਿ ਉਹ ਕਿਸੇ ਵੀ ਜਾਂਚ ਤੋਂ ਡਰਨ ਵਾਲੇ ਨਹੀਂ ਹਨ, ਕਿਉਂਕਿ ਉਨ੍ਹਾਂ ਨੇ ਕੋਈ ਵੀ ਗ਼ਲਤ ਕੰਮ ਨਹੀਂ ਕੀਤਾ, ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਖਬੀਰ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ ਹੈ ਕਿ ਜੋ ਇਨਸਾਨ ਗ਼ਲਤ ਕੰਮ ਕਰਦਾ ਹੈ ਉਸ ਦੇ ਮੰਨ ‘ਚ ਡਰ ਰਹਿੰਦਾ ਹੈ, ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਪੱਧਰ ‘ਤੇ ਪੁਲਸ ਵਿਭਾਗ ‘ਚ ਨਿਯੁਕਤੀਆਂ ਵੀ ਮੈਰਿਟ ਦੇ ਆਧਾਰ ‘ਤੇ ਕੀਤੀਆਂ ਹਨ,
ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਬਿਆਨ ‘ਚ ਕਿਹਾ ਕਿ ਨਸ਼ੇ ਤੇ ਬੇਅਦਬੀਆਂ ਦੇ ਮਾਮਲਿਆਂ ਨੂੰ ਲੈ ਕੇ ਚੱਲ ਰਹੀ ਜਾਂਚ ‘ਚ ਤੇਜੀ ਲਿਆਈ ਗਈ ਹੈ, ਜਦੋ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਦੇ ਨੇਤਾਵਾਂ ਨੂੰ ਗ੍ਰਿਫਤਾਰ ਕਰਨ ਲਈ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਬਦਲ ਕੇ ਸਿਧਾਰਥ ਚਟੋਪਾਧਿਆਏ ਨੂੰ ਨਵਾਂ ਡੀ.ਜੀ.ਪੀ. ਨਿਯੁਕਤ ਕੀਤਾ ਹੈ ਤਾ ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਸੀ.ਐੱਮ ਚਰਨਜੀਤ ਸਿੰਘ ਚੰਨੀ ਵਲੋਂ ਲਿਆ ਗਿਆ ਹੈ, ਉਨ੍ਹਾਂ ਨੇ ਕਿਹਾ ਕਿ ਸਿਧਾਰਥ ਚਟੋਪਾਧਿਆਏ ਦੀ ਰਿਪੋਰਟ ਨਸ਼ੇ ਨਾਲ ਸਬੰਧਿਤ ਸੀ ਜਦਕਿ ਐੱਸ.ਟੀ.ਐੱਫ ਦੀ ਰਿਪੋਰਟ ਭੋਲਾਕਾਂਡ ਨਾਲ ਜੁੜੀ ਹੋਈ ਸੀ,
ਰੰਧਾਵਾ ਨੇ ਅੱਗੇ ਕਿਹਾ ਕਿ ਉਪ ਮੁੱਖਮੰਤਰੀ ਦੀ ਡੀ.ਜੀ.ਪੀ. ਦੀ ਨਿਯੁਕਤੀ ‘ਚ ਕੋਈ ਭੂਮਿਕਾ ਨਹੀਂ ਹੁੰਦੀ ਇਹ ਸਰਕਾਰ ਵਲੋਂ ਫੈਸਲਾ ਲਿਆ ਜਾਂਦਾ ਹੈ, ਉਹ ਸਮਝਦੇ ਹਨ ਕਿ ਸਿਧਾਰਥ ਚਟੋਪਾਧਿਆਏ ਨੇ ਵੀ ਪੁਲਸ ‘ਚ ਲੰਮੇ ਸਮੇਂ ਤੱਕ ਸੇਵਾ ਨਿਭਾਈ ਹੈ ਤੇ ਉਹ ਹੁਣ ਵੀ ਡੀ.ਜੀ.ਪੀ. ਦੇ ਰੂਪ ‘ਚ ਵੀ ਵਧੀਆ ਸੇਵਾਵਾਂ ਦੇਣਗੇ, ਉਨ੍ਹਾਂ ਨੇ ਡੀ.ਜੀ.ਪੀ. ਇਕਬਰਲਪ੍ਰੀਤ ਸਿੰਘ ਸਹੋਤਾ ਨੂੰ ਹਟਾਏ ਜਾਂ ‘ਤੇ ਕਿਹਾ ਕਿ ਸਹੋਤਾ ਨੇ ਵੀ ਵਧੀਆ ਕੰਮ ਕੀਤਾ ਤੇ ਉਨ੍ਹਾਂ ‘ਚ ਕੋਈ ਕਮੀ ਨਹੀਂ ਹੈ,