ਫਾਜਿਲਕਾ 20 ਫਰਵਰੀ 2024: ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ (Rangla Punjab Festival) ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ।
ਅਗਸਤ 16, 2026 10:04 ਬਾਃ ਦੁਃ




