Site icon TheUnmute.com

ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿਖੇ ਰੰਗਲਾ ਪੰਜਾਬ ਪ੍ਰੋਗਰਾਮ ਦੀ ਹੋਈ ਸ਼ੁਰੂਆਤ

Rangla Punjab Program

ਅੰਮ੍ਰਿਤਸਰ, 24 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ, ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਪ੍ਰੋਗਰਾਮ (Rangla Punjab Program) ਸ਼ੁਰੂ ਹੋ ਗਿਆ। ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਏ ਵੱਡੇ ਰੰਗਾਰੰਗ ਸਮਾਗਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਨੇ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕੀਤੀ | ਉਨਾਂ ਨੇ ਇੱਕ ਤੋਂ ਬਾਅਦ ਇੱਕ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਘੰਟਿਆਂ ਮੰਤਰ ਮੁਗਦ ਕੀਤਾ।

ਉਨਾਂ ਨੇ ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਹਰ ਪੰਜਾਬੀ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ, ਪੰਜਾਬੀ ਅਤੇ ਕਿਸਾਨੀ ਲਈ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕੀਤੀ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸੰਧੂ ਨੇ ਵੀ ਰੰਗਲਾ ਪੰਜਾਬ ਪ੍ਰੋਗਰਾਮ (Rangla Punjab Program) ਦੇਖਣ ਆਏ ਦਰਸ਼ਕਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ | ਇਹ ਮੇਲਾ 29 ਫਰਵਰੀ ਤੱਕ ਚੱਲੇਗਾ।

ਇਸ ਮੌਕੇ ਰਾਜ ਸਭਾ ਮੈਂਬਰ ਸਰਦਾਰ ਬਿਕਰਮਜੀਤ ਸਿੰਘ ਸਾਹਨੀ, ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਮਿਸ ਕਰੋਲੀਨਾ ਰੋਵਟ, ਵਿਧਾਇਕ ਸਰਦਾਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸਰਦਾਰ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਡੀਸੀਪੀ ਸ. ਹਰਪ੍ਰੀਤ ਸਿੰਘ ਮੰਡੇਰ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ। ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਝੂਮਰ ਅਤੇ ਭੰਗੜੇ ਦੀ ਬਾਕਮਾਲ ਪੇਸ਼ਕਾਰੀ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕੀਤੀ।

Exit mobile version