Site icon TheUnmute.com

ਰੰਜਨਾ ਦੇਸਾਈ ਪ੍ਰੈਸ ਕੌਂਸਲ ਆਫ਼ ਇੰਡੀਆ ਦੀ ਪਹਿਲੀ ਮਹਿਲਾ ਚੇਅਰਪਰਸਨ ਬਣੀ

Ranjana Desai

ਚੰਡੀਗੜ੍ਹ 17 ਜੂਨ 2022: ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਰੰਜਨਾ ਪ੍ਰਕਾਸ਼ ਦੇਸਾਈ (Ranjana Prakash Desai)ਸ਼ੁੱਕਰਵਾਰ ਨੂੰ ਪ੍ਰੈਸ ਕੌਂਸਲ ਆਫ਼ ਇੰਡੀਆ (ਪੀਸੀਆਈ) ਦੀ ਚੇਅਰਪਰਸਨ ਬਣ ਗਈ। ਇਸ ਅਹੁਦੇ ‘ਤੇ ਨਿਯੁਕਤ ਹੋਣ ਵਾਲੀ ਰੰਜਨਾ ਪ੍ਰਕਾਸ਼ ਦੇਸਾਈ ਪਹਿਲੀ ਮਹਿਲਾ ਹੈ। ਸਰਕਾਰ ਨੇ ਅਧਿਕਾਰਤ ਤੌਰ ‘ਤੇ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਇਸ ਸਬੰਧ ਵਿੱਚ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 72 ਸਾਲਾ ਦੇਸਾਈ ਦੀ ਨਿਯੁਕਤੀ ਨੂੰ ਮੰਗਲਵਾਰ ਨੂੰ ਇਕ ਕਮੇਟੀ ਨੇ ਮਨਜ਼ੂਰੀ ਦਿੱਤੀ। ਕਮੇਟੀ ਵਿੱਚ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਪੀਸੀਆਈ ਮੈਂਬਰ ਪ੍ਰਕਾਸ਼ ਦੂਬੇ ਸ਼ਾਮਲ ਸਨ।

ਇਸ ਤੋਂ ਪਹਿਲਾਂ ਜਸਟਿਸ ਚੰਦਰਮੌਲੀ ਕੁਮਾਰ ਪ੍ਰਸਾਦ (ਸੇਵਾਮੁਕਤ) ਪੀਸੀਆਈ ਦੇ ਪ੍ਰਧਾਨ ਸਨ। ਇਹ ਅਹੁਦਾ ਪਿਛਲੇ ਸਾਲ ਨਵੰਬਰ ਵਿੱਚ ਆਪਣਾ ਕਾਰਜਕਾਲ ਪੂਰਾ ਕਰਨ ਅਤੇ ਅਹੁਦਾ ਛੱਡਣ ਤੋਂ ਬਾਅਦ ਖਾਲੀ ਪਿਆ ਸੀ। ਹੁਣ ਇਸ ‘ਤੇ ਜਸਟਿਸ ਰੰਜਨਾ ਦੇਸਾਈ ਦੀ ਨਿਯੁਕਤੀ ਕੀਤੀ ਗਈ ਹੈ।

Exit mobile version