Site icon TheUnmute.com

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਰੰਕਜ ਵਰਮਾ ਨੇ ਵਾਪਸ ਲਈ ਜ਼ਮਾਨਤ ਅਰਜ਼ੀ

Rankaj Verma

ਚੰਡੀਗੜ੍ਹ 30 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਗ੍ਰਿਫ਼ਤਾਰ ਸ਼ਿਮਲਾ ਦੇ ਨੌਜਵਾਨ ਰੰਕਜ ਵਰਮਾ (Rankaj Verma) ਨੇ ਸ਼ੁੱਕਰਵਾਰ ਸਵੇਰੇ ਆਪਣੀ ਜ਼ਮਾਨਤ ਅਰਜ਼ੀ ਵਾਪਸ ਲੈ ਲਈ ਹੈ। ਅੱਜ ਰੰਕਜ ਵਲੋਂ ਪਾਈ ਪਟੀਸ਼ਨ ‘ਤੇ ਨੂੰ ਖਰੜ ਦੀ ਅਦਾਲਤ ‘ਚ ਸੁਣਵਾਈ ਹੋਣੀ ਸੀ। ਇਸ ਤੋਂ ਪਹਿਲਾਂ ਵੀ ਰੰਕਜ ਦੇ ਵਕੀਲ ਹਰਵਿੰਦਰ ਸਿੰਘ ਜੌਹਲ ਨੇ ਅਰਜ਼ੀ ਵਾਪਸ ਲੈ ਲਈ ਸੀ। ਇਸ ਦੌਰਾਨ ਰੰਕਜ ਦੇ ਵਕੀਲ ਨੇ ਕਿਹਾ ਕਿ ਜ਼ਮਾਨਤ ਦੀ ਅਰਜ਼ੀ ‘ਤੇ ਕੁਝ ਨਵੇਂ ਤੱਥਾਂ ਨਾਲ ਮੁੜ ਅਰਜ਼ੀ ਦਿੱਤੀ ਜਾਵੇਗੀ।

ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਵੀਰਵਾਰ ਨੂੰ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੌਰਾਨ ਅਦਾਲਤ ‘ਚ ਜਵਾਬ ਦਾਇਰ ਕਰਕੇ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਪੁਲਿਸ ਨੇ ਖਦਸ਼ਾ ਪ੍ਰਗਟਾਇਆ ਸੀ ਕਿ ਜੇਕਰ ਦੋਸ਼ੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। ਫਿਲਹਾਲ ਰੰਕਜ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹੈ।

Exit mobile version