ਚੰਡੀਗੜ੍ਹ, 11 ਜਨਵਰੀ 2025: Ranveer Allahbadia Controversy: ਯੂਟਿਊਬਰ ਰਣਵੀਰ ਇਲਾਹਾਬਾਦੀਆ ਸਮਯ ਰੈਨਾ ਦੇ ਯੂਟਿਊਬ ਸ਼ੋਅ ‘ਇੰਡੀਆਜ਼ ਗੌਟ ਲੇਟੈਂਟ’ (India’s Got Latent) ‘ਤੇ ਕੀਤਾ ਵਿਵਾਦਪੂਰਨ ਟਿੱਪਣੀਆਂ ਲਈ ਸੁਰਖੀਆਂ ‘ਚ ਹਨ। ਹੁਣ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇਸ ਮਾਮਲੇ ‘ਤੇ ਯੂਟਿਊਬ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਗੋ ਨੇ ਵੀ ਵੀਡੀਓ ਹਟਾਉਣ ਦੀ ਮੰਗ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਯੂਟਿਊਬ ਨੇ ਇਸ ‘ਤੇ ਕਾਰਵਾਈ ਕੀਤੀ ਹੈ ਅਤੇ ਵੀਡੀਓ ਨੂੰ ਹਟਾ ਦਿੱਤਾ ਹੈ।
ਰਣਵੀਰ ਇਲਾਹਾਬਾਦੀਆ ਨੇ ਸਮੈ ਰੈਨਾ ਦੇ ਸ਼ੋਅ ‘ਤੇ ਮਾਪਿਆਂ ਬਾਰੇ ਵਿਵਾਦਤ ਟਿੱਪਣੀਆਂ ਕੀਤੀਆਂ ਅਤੇ ਇਸ ‘ਤੇ ਵਿਵਾਦ ਹੋ ਗਿਆ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਯੂਟਿਊਬ ਨੂੰ ਇੱਕ ਨੋਟਿਸ ਜਾਰੀ ਕੀਤਾ ਸੀ। ਯੂਟਿਊਬ ਨੇ ਇਸ ਮਾਮਲੇ ‘ਤੇ ਵਧਦੇ ਵਿਵਾਦ ਅਤੇ ਨੋਟਿਸ ਮਿਲਣ ਤੋਂ ਬਾਅਦ ਕਾਰਵਾਈ ਕੀਤੀ ਹੈ।
ਰਣਵੀਰ ਇਲਾਹਾਬਾਦੀਆ (Ranveer Allahbadia) ਵੱਲੋਂ ‘ਇੰਡੀਆਜ਼ ਗੌਟ ਲੇਟੈਂਟ’ ‘ਤੇ ਕੀਤੀ ਟਿੱਪਣੀ ਦਾ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਗਿਆ। ਇਸ ਬਾਰੇ ਨਾ ਸਿਰਫ਼ ਲੋਕ ਸੋਸ਼ਲ ਮੀਡੀਆ ‘ਤੇ ਰਣਵੀਰ ਨੂੰ ਟ੍ਰੋਲ ਕਰ ਰਹੇ ਹਨ, ਸਗੋਂ ਦੇਸ਼ ਭਰ ਦੇ ਲੋਕਾਂ ਨੇ ਵੱਡੇ ਪੱਧਰ ‘ਤੇ ਆਪਣਾ ਇਤਰਾਜ਼ ਪ੍ਰਗਟ ਕੀਤਾ ਹੈ। ਰਣਵੀਰ ਦੀ ਟਿੱਪਣੀ ਨੂੰ ਸੱਭਿਆਚਾਰ ਅਤੇ ਪਰੰਪਰਾਵਾਂ ਦੇ ਵਿਰੁੱਧ ਦੱਸਦੇ ਹੋਏ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮਾਮਲੇ ‘ਚ ਰਣਵੀਰ ਇਲਾਹਾਬਾਦੀਆ, ਸਮਯ ਰੈਨਾ ਅਤੇ ਹੋਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ।
ਬੀਤੇ ਦਿਨ ਰਣਵੀਰ ਇਲਾਹਾਬਾਦੀਆ ਨੇ ਆਪਣੇ ਐਕਸ ਅਕਾਊਂਟ (ਪਹਿਲਾਂ ਟਵਿੱਟਰ) ਤੋਂ ਇੱਕ ਵੀਡੀਓ ਜਾਰੀ ਕੀਤਾ । ਇਸ ‘ਚ ਉਹ ਮੁਆਫ਼ੀ ਮੰਗਦਾ ਨਜ਼ਰ ਆ ਰਿਹਾ ਹੈ, ਪਰ ਉਸਦਾ ਰਵੱਈਆ ਇਸ ਤਰ੍ਹਾਂ ਹੈ ਜਿਵੇਂ ਉਸਨੂੰ ਆਪਣੀ ਕਹੀ ਗੱਲ ਲਈ ਕੋਈ ਦੋਸ਼ ਨਾ ਹੋਵੇ। ਵੀਡੀਓ ‘ਚ ਉਹ ਕਹਿ ਰਿਹਾ ਹੈ, ’ਮੈਂ’ ‘ਇੰਡੀਆਜ਼ ਗੌਟ ਲੇਟੈਂਟ’ ਸ਼ੋਅ ‘ਚ ਜੋ ਵੀ ਕਿਹਾ, ਮੈਨੂੰ ਇਹ ਨਹੀਂ ਕਹਿਣਾ ਚਾਹੀਦਾ ਸੀ।’ ਮੈਂ ਸ਼ਰਮਿੰਦਾ ਹਾਂ’ |
Read More: ਇੰਡੀਆਜ਼ ਗੌਟ ਲੇਟੈਂਟ ਸ਼ੋਅ ਨੂੰ ਬੰਦ ਕਰਨ ਦੀ ਉੱਠੀ ਮੰਗ, ਰਣਵੀਰ ਇਲਾਹਾਬਾਦੀਆ ਨੇ ਮੰਗੀ ਮੁਆਫ਼ੀ