June 30, 2024 3:39 pm
Simarjit Bains

ਜਬਰ ਜਨਾਹ ਮਾਮਲਾ: ਅਦਾਲਤ ਨੇ ਸਿਮਰਜੀਤ ਬੈਂਸ ਸਮੇਤ ਪੰਜ ਹੋਰ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 11 ਜੁਲਾਈ 2022: ਜਬਰ ਜਨਾਹ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੇ ਅੱਜ ਲੁਧਿਆਣਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ | ਇਸ ਦੌਰਾਨ ਅਦਾਲਤ ਨੇ ਸਿਮਰਜੀਤ ਬੈਂਸ ਅਤੇ ਪੰਜ ਹੋਰ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਅਤੇ ਉਸਦੇ ਇਕ ਨਜਦੀਕੀ ਸਾਥੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ |