July 5, 2024 12:25 am
Simarjit Singh Bains

ਜਬਰ ਜਨਾਹ ਮਾਮਲਾ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਦਾਲਤ ‘ਚ ਕੀਤਾ ਆਤਮ ਸਮਰਪਣ

ਚੰਡੀਗੜ੍ਹ 11 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਜਬਰ ਜਨਾਹ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੇ ਅੱਜ ਲੁਧਿਆਣਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ | ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਸੀ | ਇਸ ਦੌਰਾਨ ਅਦਾਲਤ ਵਿਚ ਪੇਸ਼ ਹੋਣ ਸਮੇਂ ਉਨ੍ਹਾਂ ਨਾਲ ਕੁਝ ਸਾਥੀ ਵੀ ਮੌਜੂਦ ਰਹੇ । ਇਸਦੇ ਨਾਲ ਹੀ ਖ਼ਬਰ ਹੈ ਕਿ ਸਿਮਰਜੀਤ ਬੈਂਸ ਅਦਾਲਤ ਅੰਦਰ ਹੋ ਮੌਜੂਦ ਹਨ ਅਤੇ ਅਦਾਲਤੀ ਕਾਰਵਾਈ ਚੱਲ ਰਹੀ ਹੈ।

ਜਿਕਰਯੋਗ ਹੈ ਕਿ 7 ਜੁਲਾਈ 2021 ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਸਿੰਘ ਦੀ ਅਦਾਲਤ ਨੇ ਥਾਣਾ ਡਵੀਜ਼ਨ ਨੰਬਰ 6 ਨੂੰ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ।ਸਿਮਰਜੀਤ ਬੈਂਸ ਨੇ ਇਨ੍ਹਾਂ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ ਸੀ ਅਤੇ ਉਨ੍ਹਾਂ ਦੇ ਖਿਲਾਫ ਐੱਫ.ਆਈ.ਆਰ. ਦਰਜ ਹੋ ਗਈ ਸੀ।