Site icon TheUnmute.com

ਜਬਰ ਜਨਾਹ ਮਾਮਲਾ: ਅਦਾਲਤ ਵਲੋਂ ਸਿਮਰਜੀਤ ਬੈਂਸ ਦੀ ਜ਼ਮਾਨਤ ਦੀ ਅਰਜ਼ੀ ‘ਤੇ 9 ਸਤੰਬਰ ਨੂੰ ਹੋਵੇਗੀ ਸੁਣਵਾਈ

Simarjit Singh Bains

ਚੰਡੀਗੜ੍ਹ 07 ਸਤੰਬਰ 2022: ਜਬਰ ਜਨਾਹ ਦੇ ਮਾਮਲੇ ‘ਚ ਅੱਜ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਦੀ ਜ਼ਮਾਨਤ ਦੀ ਅਰਜ਼ੀ ‘ਤੇ ਲੁਧਿਆਣਾ ਦੀ ਅਦਾਲਤ ਵਲੋਂ 9 ਸਤੰਬਰ ਨੂੰ ਸੁਣਵਾਈ ਹੋਵੇਗੀ | ਜਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ‘ਤੇ ਇੱਕ ਵਿਧਵਾ ਵਲੋਂ ਜ਼ਬਰ-ਜਨਾਹ ਦੇ ਦੋਸ਼ ਲਾਏ ਸਨ |

ਬੈਂਸ ਨੇ 11 ਜੁਲਾਈ ਨੂੰ ਲੁਧਿਆਣਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ | ਜਿਸਦੇ ਚੱਲਦੇ ਬੈਂਸ ਨੂੰ ਕਈ ਵਾਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ | ਇਸਦੇ ਨਾਲ ਹੀ ਪਿਛਲੀ ਪੇਸ਼ੀ ਦੌਰਾਨ ਅਦਾਲਤ ਨੇ ਬੈਂਸ ਨੂੰ ਫਿਰ ਤੋਂ 14 ਦਿਨਾਂ ਦੇ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ |

Exit mobile version