Site icon TheUnmute.com

ਮੋਹਾਲੀ ਵਿਖੇ 9 ਦਸੰਬਰ 2023 ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

ਨਵੇਂ ਅਪਰਾਧਿਕ ਕਾਨੂੰਨਾਂ

ਐਸ.ਏ.ਐਸ ਨਗਰ 6 ਦਸੰਬਰ 2023: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋ ਜਾਰੀ ਸ਼ਡਿਊਲ ਅਨੁਸਾਰ ਮਿਤੀ 9 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ (Lok Adalat) ਅਦਾਲਤ ਲਗਾਈ ਜਾ ਰਹੀ ਹੈ। ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਰਾਸ਼ਟਰੀ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

ਇਸ ਮੌਕੇ ਤੇ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੱਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ (Lok Adalat) ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।

Exit mobile version