ਚੰਡੀਗੜ੍ਹ ,4 ਅਗਸਤ 2021 : ਖੇਤੀ ਕਾਨੂੰਨਾਂ ਖ਼ਿਲਾਫ਼ ਵੱਖ -ਵੱਖ ਪਾਰਟੀਆਂ ਦੇ ਵੱਲੋ ਵਿਰੋਧ ਕੀਤਾ ਜਾ ਰਿਹਾ ਹੈ ,ਇਸੇ ਦੇ ਚਲਦਿਆਂ ਸੰਸਦ ਦੌਰਾਨ ਹਰਸਿਮਰਤ ਕੌਰ ਬਾਦਲ ਤੇ ਰਵਨੀਤ ਸਿੰਘ ਬਿੱਟੂ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ,ਜਿੰਨਾ ਵਿਚਕਾਰ ਪਾਰਲੀਮੈਂਟ ਦੇ ਬਾਹਰ ਤਿੱਖੀ ਬਹਿਸ ਹੋਈ |
ਦੋਵਾਂ ਲੀਡਰਾਂ ਵਿਚਕਾਰ ਪਹਿਲੀ ਵਾਰ ਆਹਮੋ-ਸਾਹਮਣੇ ਇਸ ਤਰਾਂ ਬਹਿਸ ਕੀਤੀ ਗਈ ਹੈ ,ਬਹਿਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਹਰਸਿਮਰਤ ਕੌਰ ਬਾਦਲ ਨੂੰ ਕਿਹਾ ਕਿ ਜਦੋ ਖੇਤੀ ਕਾਨੂੰਨ ਸੰਸਦ ਵਿਚ ਪਾਸ ਕੀਤੇ ਗਏ ,ਉਸ ਸਮੇਂ ਤੁਸੀਂ ਇਹਨਾਂ ਕਾਨੂੰਨਾਂ ਦਾ ਵਿਰੋਧ ਕਿਉਂ ਨਹੀਂ ਕੀਤਾ ,ਉਸ ਸਮੇਂ ਤਾਂ ਤੁਸੀ ਕੈਬਨਿਟ ਦਾ ਹਿੱਸਾ ਵੀ ਸੀ ਹਰਸਿਮਰਤ ਕੌਰ ਬਾਦਲ ਨੇ ਜਵਾਬ ਦਿੰਦਿਆਂ ਕਿਹਾ ਕਿ ਉਹਨਾਂ ਖੇਤੀ ਕਾਨੂੰਨਾਂ ਕਰਕੇ ਹੀ ਕੈਬਨਿਟ ਛੱਡੀ ਹੈ , ਇਸੇ ਦੇ ਨਾਲ ਹਰਸਿਮਰਤ ਕੌਰ ਬਾਦਲ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ |
ਰਵਨੀਤ ਬਿੱਟੂ ਨੇ ਕਿਹਾ ਕਿ ਇਹ ਸਭ ਤੁਹਾਡਾ ਡਰਾਮਾ ਹੈ ਕਿਉਂਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅੱਜ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਵੀ ਸੰਸਦ ਵਿਚ ਮੌਜੂਦ ਨਹੀਂ ਹਨ। ਅਕਾਲੀ ਦਲ ਕਿਸਾਨਾਂ ਨੂੰ ਮਾਰਨ ਵਾਲਾ ਹੈ ਜਿਨ੍ਹਾਂ ਨੇ ਆਪ ਕੈਬਨਿਟ ਵਿਚ ਬੈਠ ਕੇ ਬਿੱਲ ਪਾਸ ਕਰਵਾਏ ਹਨ |ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਰਵਨੀਤ ਬਿੱਟੂ ਨੂੰ ਭਾਜਪਾ ਦਾ ਏਜੰਟ ਕਰਾਰ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਹ ਤਿੰਨੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ