June 30, 2024 5:32 am
Ravneet Singh Bittu

ਰਵਨੀਤ ਸਿੰਘ ਬਿੱਟੂ ਨੇ ਰੇਲ ਤੇ ਫ਼ੂਡ ਪ੍ਰੋਸੈਸਿੰਗ ਰਾਜ ਮੰਤਰੀ ਵਜੋਂ ਅਹੁਦਾ ਸਾਂਭਿਆ

ਚੰਡੀਗੜ੍ਹ, 11 ਜੂਨ 2024: ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ। ਇਸਦੇ ਨਾਲ ਹੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਰੇਲ, ਫ਼ੂਡ ਪ੍ਰੋਸੈਸਿੰਗ ਦੇ ਰਾਜ ਮੰਤਰੀ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਰਵਨੀਤ ਬਿੱਟੂ ਨੇ ਵਿਭਾਗ ਦੇ ਕਰਮਚਾਰੀਆਂ ਨਾਲ ਮੁਲਾਕਾਤ ਵੀ ਕੀਤੀ।

ਰਵਨੀਤ ਬਿੱਟੂ (Ravneet Singh Bittu) ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਮੇਰੇ ਵਿੱਚ ਵਿਸ਼ਵਾਸ ਸਦਕਾ ਅੱਜ ਕੇਂਦਰੀ ਰਾਜ ਮੰਤਰੀ ਰੇਲਵੇ ਵਿਭਾਗ ਦਾ ਆਹੁਦਾ ਸਾਂਭਿਆ, ਮੈਂ ਵਿਸ਼ਵਾਸ ਦਵਾਉਂਦਾ ਹਾਂ ਕਿ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ|