ਪੰਜਾਬ, 27 ਸਤੰਬਰ 2025: Ludhiana News: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਦੇ ਲੁਧਿਆਣਾ ‘ਚ ਇੱਕ ਰੇਲਵੇ ਡਿਸਪੈਂਸਰੀ ਦਾ ਉਦਘਾਟਨ ਕੀਤਾ ਹੈ। ਰਵਨੀਤ ਬਿੱਟੂ ਨੇ ਰੇਲਵੇ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਰਵਨੀਤ ਬਿੱਟੂ ਨੇ 12,000 ਕਰੋੜ ਦੇ SDRF ਫੰਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਿਆ।
ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਹਨ ਕਿ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀ ਮੰਗ ਕਰ ਰਹੇ ਹਨ, ਪਰ ਉਨ੍ਹਾਂ ਨੂੰ ਇਨਕਾਰ ਕੀਤਾ ਜਾ ਰਿਹਾ ਹੈ। ਮਾਨ ਨੂੰ ਇਹ ਕਹਿ ਕੇ ਜਨਤਾ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ।
ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਪੰਜਾਬ ‘ਚ ਹੜ੍ਹ ਆਏ ਸਨ, ਤਾਂ ਕੇਂਦਰੀ ਗ੍ਰਹਿ ਮੰਤਰੀ ਨੇ ਇੱਕ ਵਿਸ਼ੇਸ਼ ਟੀਮ ਬਣਾਈ ਸੀ। ਉਸ ਟੀਮ ਨੇ ਇੱਕ ਰਿਪੋਰਟ ਤਿਆਰ ਕੀਤੀ। ਜੇਕਰ ਮੁੱਖ ਮੰਤਰੀ ਮਾਨ ਮਿਲਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਾ ਚਾਹੀਦਾ ਹੈ।
Read More: CM ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਦਿੱਤਾ ਜਵਾਬ, ਫੰਡ ‘ਤੇ ਆਖੀ ਇਹ ਗੱਲ