Ravneet Singh Bittu

ਰਵਨੀਤ ਸਿੰਘ ਬਿੱਟੂ ਨੇ ਖਾਲੀ ਕੀਤੀ ਸਰਕਾਰੀ ਰਿਹਾਇਸ਼, ਨਗਰ ਨਿਗਮ ‘ਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ, 11 ਮਈ 2024: ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣਾ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ‘ਚ ਫਰਸ਼ ‘ਤੇ ਸੌਂ ਕੇ ਬਿਤਾਈ। ਮਿਲੀ ਜਾਣਕਾਰੀ ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਅਤੇ 2 ਕਰੋੜ ਰੁਪਏ ਦਾ ਕਰਜ਼ਾ ਮੋੜਨ ਦੀ ਹਦਾਇਤ ਕੀਤੀ ਸੀ। ਬਿੱਟੂ ਨੇ ਪਹਿਲਾਂ ਸ਼ੁੱਕਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਅਤੇ ਨਗਰ ਨਿਗਮ ਨੂੰ ਅਦਾ ਕੀਤੇ।

ਨੋਟਿਸ ਮਿਲਣ ਤੋਂ ਬਾਅਦ ਰਵਨੀਤ ਬਿੱਟੂ ਨੇ ਸਰਕਾਰੀ ਘਰ ਤੋਂ ਆਪਣਾ ਸਮਾਨ ਚੁੱਕ ਲਿਆ ਹੈ। ਜੋ ਥੋੜ੍ਹਾ ਬਚਿਆ ਹੈ, ਉਸ ਨੂੰ ਵੀ ਬਾਹਰ ਕੱਢਿਆ ਜਾ ਰਿਹਾ ਹੈ। ਬਿੱਟੂ ਨੇ ਕਿਹਾ ਹੈ ਕਿ ਲੁਧਿਆਣਾ ਦੇ ਲੋਕ ਉਨ੍ਹਾਂ ਦੇ ਆਪਣੇ ਹਨ, ਉਹ ਕਿਤੇ ਵੀ ਜਾ ਕੇ ਰਹਿ ਸਕਦਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਉਸ ‘ਤੇ ਸਰਕਾਰੀ ਮਕਾਨ ‘ਚ ਨਜਾਇਜ਼ ਤੌਰ ‘ਤੇ ਰਹਿਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਉਸ ਦੀ ਮਰਜ਼ੀ ਤੋਂ ਬਿਨਾਂ ਕੋਈ ਅਜਿਹੇ ਸਰਕਾਰੀ ਘਰ ਵਿਚ ਕਿਵੇਂ ਰਹਿ ਸਕਦਾ ਹੈ ?

ਉਨ੍ਹਾਂ (Ravneet Singh Bittu) ਕਿਹਾ ਕਿ ਪੰਜਾਬ ਵਿੱਚ 3 ਸਰਕਾਰਾਂ ਬਦਲੀਆਂ, ਕਾਂਗਰਸ, ਅਕਾਲੀ ਅਤੇ ਆਮ ਆਦਮੀ ਪਾਰਟੀ , ਪਰ ਅੱਜ ਤੱਕ ਉਨ੍ਹਾਂ ਨੂੰ ਕਿਸੇ ਨੇ ਨੋਟਿਸ ਨਹੀਂ ਦਿੱਤਾ ਕਿ ਉਹ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਹੈ। ਹੁਣ ਉਸ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਸਾਜ਼ਿਸ਼ ਤਹਿਤ ਉਸ ਨੂੰ 2 ਕਰੋੜ ਰੁਪਏ ਦਾ ਨੋਟਿਸ ਸੌਂਪਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਹੈ।

ਰਵਨੀਤ ਬਿੱਟੂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੇ ਇਸ਼ਾਰੇ ’ਤੇ ਨਗਰ ਨਿਗਮ ਨੇ ਉਸ ਤੋਂ ਮਾਰਕੀਟ ਅਤੇ ਸਰਕਾਰੀ ਰੇਟਾਂ ਦੇ ਮੁਕਾਬਲੇ ਦੁੱਗਣੀ ਰਕਮ ਵਸੂਲੀ ਹੈ। ਸਰਕਾਰੀ ਰੇਟ ਅਨੁਸਾਰ 2 ਕਮਰਿਆਂ ਵਾਲੀ ਝੌਂਪੜੀ ਦਾ ਕਿਰਾਇਆ 1 ਲੱਖ ਰੁਪਏ ਹੈ। ਜਦੋਂ ਕਿ 10 ਸਾਲਾਂ ਤੋਂ ਉਨ੍ਹਾਂ ਕੋਲੋਂ 2 ਲੱਖ ਰੁਪਏ ਪ੍ਰਤੀ ਮਹੀਨਾ ਵਸੂਲੇ ਗਏ ਹਨ। 10 ਸਾਲ ਪਹਿਲਾਂ ਨੋਟਿਸ ਕਿਉਂ ਨਹੀਂ ਦਿੱਤਾ ਗਿਆ?

Scroll to Top