July 2, 2024 7:54 pm
PUNBUS

PUNBUS ਤੇ PRTC ਦੇ ਕੱਚੇ ਮੁਲਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ ਦਿੱਤਾ ਧਰਨਾ

ਬਟਾਲਾ 21 ਜੂਨ 2022: ਪਨਬਸ (PUNBUS) ਅਤੇ ਪੀਆਰਟੀਸੀ (PRTC) ਕੰਟ੍ਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਫਿਰ ਪੰਜਾਬ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ |ਪਨਬਸ ਅਤੇ ਪੀਅਰਟੀਸੀ ਦੇ ਵਰਕਰਾਂ ਨੇ ਪੰਜਾਬ ਭਰ ‘ਚ 2 ਘੰਟੇ ਬੱਸ ਸਟੈਂਡ ਚ ਚੱਕਾ ਜਾਮ ਕਰ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸਦੇ ਨਾਲ ਹੀ ਬਟਾਲਾ ਬੱਸ ਸਟੈਂਡ ‘ਤੇ ਧਰਨਾ ਦੇ ਰਹੇ ਇਹਨਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਲੰਬੇ ਸਮੇਂ ਤੋਂ ਆਪਣੀਆਂ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਉਹਨਾਂ ਦੀਆ ਮੰਗਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ |

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆ ਤਨਖ਼ਾਹਾਂ ਵੀ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਜਿਸ ਦੇ ਚੱਲਦੇ ਉਨ੍ਹਾਂ ਦਾ ਘਰ ਖਰਚ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ | ਇਸ ਦੌਰਾਨ ਇਨ੍ਹਾਂ ਮੁਲਜ਼ਮਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਦੀਆ ਮੰਗਾਂ ਜਲਦ ਨਾ ਪੁਰੀਆ ਹੋਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |