11 ਮਾਰਚ, 2026: ਰਿਆਤ ਬਾਹਰਾ ਯੂਨੀਵਰਸਿਟੀ ਦੇ ਅਲਫ਼ਾ ਸਕੂਲ ਵੱਲੋਂ ਮਹਿਲਾ ਸਸ਼ਕਤੀਕਰਨ ਵਿਸ਼ੇ ‘ਤੇ ਇੱਕ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਲਿੰਗ ਸਮਾਨਤਾ ਦੀ ਮਹੱਤਤਾ ਅਤੇ ਰਾਸ਼ਟਰ ਨਿਰਮਾਣ ‘ਚ ਮਹਿਲਾਵਾਂ ਦੀ ਅਹਿਮ ਭੂਮਿਕਾ ਬਾਰੇ ਜਾਗਰੂਕ ਕਰਨਾ ਸੀ।
ਸੈਸ਼ਨ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਉਤਸ਼ਾਹਪੂਰਵਕ ਭਾਗੀਦਾਰੀ ਕੀਤੀ ਗਈ। ਇਹ ਪ੍ਰੋਗਰਾਮ ਸਿੱਖਿਆ, ਨੇਤ੍ਰਿਤਵ, ਆਤਮਵਿਸ਼ਵਾਸ ਅਤੇ ਬਰਾਬਰ ਮੌਕਿਆਂ ਰਾਹੀਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੀ ਲੋੜ ਬਾਰੇ ਵਿਚਾਰ ਸਾਂਝੇ ਕਰਨ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਇਆ।
ਇਸ ਮੌਕੇ ਅਲਫ਼ਾ ਸਕੂਲ ਦੀ ਡਾਇਰੈਕਟਰ ਡਾ. ਪੂਜਾ ਸ਼ਰਮਾ ਨੇ ਮੁੱਖ ਮਹਿਮਾਨ ਡਾ. ਸੁਮਨ ਸਿੰਘ, ਡਾਇਰੈਕਟਰ ਹੈਲਥ ਸਰਵਿਸਜ਼ ਚੰਡੀਗੜ੍ਹ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਇੰਟਰਐਕਟਿਵ ਸੈਸ਼ਨ ਵਿਦਿਆਰਥੀਆਂ ਨੂੰ ਕੀਮਤੀ ਜਾਣਕਾਰੀ ਅਤੇ ਪ੍ਰੇਰਣਾ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਸਮਾਨਤਾ ਅਤੇ ਸਤਿਕਾਰ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ।
ਇਕੱਠ ਨੂੰ ਸੰਬੋਧਨ ਕਰਦਿਆਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਕਿਹਾ ਕਿ ਇੱਕ ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਸਮਾਜ ਦੇ ਨਿਰਮਾਣ ਲਈ ਜੀਵਨ ਦੇ ਹਰ ਖੇਤਰ ਵਿੱਚ ਮਹਿਲਾਵਾਂ ਨੂੰ ਸਸ਼ਕਤ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਮਹਿਲਾਵਾਂ ਦੀਆਂ ਉਪਲਬਧੀਆਂ ਅਤੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਿਆ, ਜਾਗਰੂਕਤਾ ਅਤੇ ਬਰਾਬਰ ਮੌਕੇ ਮਹਿਲਾਵਾਂ ਦੀ ਸਮਾਜਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਆਪਣੇ ਮੁੱਖ ਸੰਬੋਧਨ ਵਿੱਚ ਡਾ. ਸੁਮਨ ਸਿੰਘ ਨੇ ਆਪਣੇ ਪ੍ਰੇਰਨਾਦਾਇਕ ਪੇਸ਼ੇਵਰ ਸਫ਼ਰ ਨੂੰ ਸਾਂਝਾ ਕੀਤਾ ਅਤੇ ਮਹਿਲਾਵਾਂ ਵਿੱਚ ਦ੍ਰਿੜਤਾ, ਸਵੈ-ਵਿਸ਼ਵਾਸ ਅਤੇ ਨੇਤ੍ਰਿਤਵ ਦੇ ਮਹੱਤਵ ਬਾਰੇ ਗੱਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਲਕਸ਼ਾਂ ਦੀ ਪ੍ਰਾਪਤੀ ਲਈ ਆਤਮਵਿਸ਼ਵਾਸ ਅਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸੰਵਾਦ ਵੀ ਕੀਤਾ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ, ਜਿਸ ਨਾਲ ਸੈਸ਼ਨ ਹੋਰ ਵੀ ਦਿਲਚਸਪ ਅਤੇ ਪ੍ਰੇਰਣਾਦਾਇਕ ਬਣ ਗਿਆ।
ਇਸ ਦੌਰਾਨ ਯੂਨੀਵਰਸਿਟੀ ਸਕੂਲ ਆਫ਼ ਲਾਈਫ਼ ਸਾਇੰਸਿਜ਼ ਵੱਲੋਂ ਸਾਬਕਾ ਨੇਵੀ ਅਫ਼ਸਰ ਅਤੇ ਪਣਡੁੱਬੀ ਚਾਲਕ ਡਾ. ਅਵਿਕਸ਼ਿਤ ਵੱਲੋਂ ਪ੍ਰੇਰਣਾਦਾਇਕ ਭਾਸ਼ਣ ਕਰਵਾਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਉਨ੍ਹਾਂ ਪਰਿਵਾਰਾਂ, ਭਾਈਚਾਰਿਆਂ ਅਤੇ ਰਾਸ਼ਟਰ ਦੇ ਨਿਰਮਾਣ ਵਿੱਚ ਮਹਿਲਾਵਾਂ ਦੀ ਤਾਕਤ, ਲਚਕੀਲਾਪਣ ਅਤੇ ਅਨਮੋਲ ਭੂਮਿਕਾ ਨੂੰ ਉਜਾਗਰ ਕੀਤਾ।
ਯੂਨੀਵਰਸਿਟੀ ਸਕੂਲ ਆਫ਼ ਲਾਈਫ਼ ਸਾਇੰਸਿਜ਼ ਦੀ ਡੀਨ ਪ੍ਰੋ. (ਡਾ.) ਸਿਮਰਜੀਤ ਕੌਰ ਨੇ ਦੱਸਿਆ ਕਿ ਸੰਸਥਾ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 2026 ਨੂੰ “ਗਿਵ ਟੂ ਗੇਨ” ਥੀਮ ਤਹਿਤ ਮਨਾਇਆ ਜਾ ਰਿਹਾ ਹੈ, ਜੋ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਆਪਸੀ ਸਹਿਯੋਗ ਅਤੇ ਸਮੂਹਿਕ ਤਰੱਕੀ ਦੀ ਮਹੱਤਤਾ ਨੂੰ ਦਰਸਾਉਂਦਾ ਹੈ।
Read More: ਰਿਆਤ ਬਾਹਰਾ ਯੂਨੀਵਰਸਿਟੀ ਦੀ NCC ਕੈਡਿਟ ਅਨੁਰਾਧਾ ਨੂੰ ਗਣਤੰਤਰ ਦਿਵਸ ਪਰੇਡ ਲਈ ਚੁਣਿਆ




