Site icon TheUnmute.com

RBI ਨੇ ਕੋਟਕ ਮਹਿੰਦਰਾ ਬੈਂਕ ‘ਤੇ ਨਵੇਂ ਗ੍ਰਾਹਕਾਂ ਨੂੰ ਜੋੜਨ ਤੇ ਕ੍ਰੈਡਿਟ ਕਾਰਡ ਜਾਰੀ ਕਰਨ ‘ਤੇ ਲਾਈ ਪਾਬੰਦੀ

Kotak Mahindra Bank

ਚੰਡੀਗੜ੍ਹ, 24 ਅਪ੍ਰੈਲ 2024: ਬੈਂਕਿੰਗ ਖੇਤਰ ਦੇ ਰੈਗੂਲੇਟਰ ਰਿਜ਼ਰਵ ਬੈਂਕ ਆਫ ਇੰਡੀਆ ਨੇ ਕੋਟਕ ਮਹਿੰਦਰਾ ਬੈਂਕ (Kotak Mahindra Bank) ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਆਰਬੀਆਈ ਨੇ ਬੈਂਕਾਂ ਨੂੰ ਆਨਲਾਈਨ ਜਾਂ ਮੋਬਾਈਲ ਬੈਂਕਿੰਗ ਚੈਨਲਾਂ ਰਾਹੀਂ ਨਵੇਂ ਗ੍ਰਾਹਕਾਂ ਨੂੰ ਜੋੜਨ ਅਤੇ ਕ੍ਰੈਡਿਟ ਕਾਰਡ ਜਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਰੈਗੂਲੇਟਰ ਨੇ ਆਪਣੇ ਨਿਰਦੇਸ਼ ਵਿੱਚ ਕਿਹਾ ਹੈ ਕਿ ਉਹ ਕ੍ਰੈਡਿਟ ਕਾਰਡ ਗ੍ਰਾਹਕਾਂ ਸਮੇਤ ਆਪਣੇ ਮੌਜੂਦਾ ਗ੍ਰਾਹਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਾ ਜਾਰੀ ਰੱਖ ਸਕਦਾ ਹੈ।

ਰਿਜ਼ਰਵ ਬੈਂਕ ਮੁਤਾਬਕ ਕੋਟਕ ਮਹਿੰਦਰਾ ਬੈਂਕ (Kotak Mahindra Bank) ਦੇ ਆਈਟੀ ਜੋਖਮ ਪ੍ਰਬੰਧਨ ਅਤੇ ਸੂਚਨਾ ਸੁਰੱਖਿਆ ਪ੍ਰਸ਼ਾਸਨ ‘ਚ ਖਾਮੀਆਂ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਆਰਬੀਆਈ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਇਹ ਕਾਰਵਾਈ ਸਾਲ 2022 ਅਤੇ 2023 ਦੌਰਾਨ ਰੈਗੂਲੇਟਰ ਦੁਆਰਾ ਬੈਂਕ ਦੇ ਆਈਟੀ ਪ੍ਰੀਖਣ ਵਿੱਚ ਪਾਈਆਂ ਗਈਆਂ ਖਾਮੀਆਂ ਦੇ ਆਧਾਰ ‘ਤੇ ਕੀਤੀ ਗਈ ਹੈ। ਰੈਗੂਲੇਟਰ ਨੇ ਕਿਹਾ ਕਿ ਬੈਂਕ ਟੈਸਟ ਤੋਂ ਬਾਅਦ ਪੈਦਾ ਹੋਈਆਂ ਮਹੱਤਵਪੂਰਨ ਚਿੰਤਾਵਾਂ ਨੂੰ ਵਿਆਪਕ ਅਤੇ ਸਮੇਂ ਸਿਰ ਹੱਲ ਕਰਨ ਵਿੱਚ ਅਸਫਲ ਰਿਹਾ ਹੈ।

Exit mobile version