RBI GOVERNER

RBI: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਾਰਜਕਾਲ ਹੋਇਆ ਪੂਰਾ, ਜਾਣੋ ਕੌਣ ਹੋਣਗੇ ਨਵੇਂ ਗਵਰਨਰ

10 ਦਸੰਬਰ 2024: ਭਾਰਤੀ ਰਿਜ਼ਰਵ (Reserve Bank of India) ਬੈਂਕ (ਆਰਬੀਆਈ) ਦੇ ਗਵਰਨਰ (Governor Shaktikanta Das) ਸ਼ਕਤੀਕਾਂਤ ਦਾਸ ਅੱਜ ਆਪਣਾ ਕਾਰਜਕਾਲ ਪੂਰਾ ਕਰਨਗੇ ਅਤੇ ਉਨ੍ਹਾਂ ਦਾ ਕਾਰਜਕਾਲ ਸਮਾਪਤ ਹੋ ਜਾਵੇਗਾ। ਸ਼ਕਤੀਕਾਂਤ ਦਾਸ ਨੇ ਭਾਰਤੀ ਰਿਜ਼ਰਵ ਬੈਂਕ ਦੇ 25ਵੇਂ ਗਵਰਨਰ ਵਜੋਂ ਸੇਵਾ ਨਿਭਾਈ। ਉਹ ਅੱਜ ਯਾਨੀ 10 ਦਸੰਬਰ 2024 ਨੂੰ ਆਪਣੇ ਅਹੁਦੇ ਨੂੰ ਅਲਵਿਦਾ ਕਹਿ ਦੇਣਗੇ। ਦੱਸ ਦੇਈਏ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਭਾਰਤੀ ਅਰਥਵਿਵਸਥਾ ਦੀ ਸਥਿਰਤਾ ਬਣਾਈ ਰੱਖਣ ਅਤੇ ਵੱਖ-ਵੱਖ ਆਰਥਿਕ ਚੁਣੌਤੀਆਂ (Indian economy and deal with various economic challenges.) ਨਾਲ ਨਜਿੱਠਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਗਏ।

ਹੁਣ ਸਰਕਾਰ (GOVERMENT) ਨੇ ਸ਼ਕਤੀਕਾਂਤ ਦਾਸ ਤੋਂ ਬਾਅਦ ਆਰਬੀਆਈ ਦਾ ਨਵਾਂ ਗਵਰਨਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਸੰਜੇ ਮਲਹੋਤਰਾ ਨੂੰ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਹੈ। ਸੰਜੇ ਮਲਹੋਤਰਾ ਭਾਰਤ ਸਰਕਾਰ ਵਿੱਚ ਮਾਲ ਸਕੱਤਰ ਵਜੋਂ ਕੰਮ ਕਰ ਰਹੇ ਸਨ ਅਤੇ ਹੁਣ ਉਹ ਆਰਬੀਆਈ ਦੇ 26ਵੇਂ ਗਵਰਨਰ ਵਜੋਂ ਆਪਣੀ ਜ਼ਿੰਮੇਵਾਰੀ ਸੰਭਾਲਣਗੇ।

ਇਸ ਦੌਰਾਨ, ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਸੋਸ਼ਲ ਮੀਡੀਆ(social media) ‘ਤੇ ਇੱਕ ਭਾਵਨਾਤਮਕ ਸੰਦੇਸ਼ ਜਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਉਨ੍ਹਾਂ ਦੇ ਕਾਰਜਕਾਲ ਦੌਰਾਨ ਮਿਲੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ।

ਆਪਣੇ ਵਿਦਾਇਗੀ ਸੰਦੇਸ਼ ਵਿੱਚ, ਦਾਸ ਨੇ ਕਿਹਾ, “ਮੈਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ (narender modi) ਦਾ ਤਹਿ ਦਿਲੋਂ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਆਰਬੀਆਈ ਗਵਰਨਰ ਵਜੋਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਉਤਸ਼ਾਹ ਲਈ। ਮੈਨੂੰ ਉਸਦੇ ਵਿਚਾਰਾਂ ਅਤੇ ਸੋਚ ਤੋਂ ਬਹੁਤ ਫ਼ਾਇਦਾ ਹੋਇਆ।

READ MORE: RBI Governor: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਦੀ ਵਿਗੜੀ ਸਿਹਤ, ਚੇੱਨਈ ਦੇ ਹਸਪਤਾਲ ਕਰਵਾਇਆ ਭਰਤੀ

Scroll to Top