RBI Threat News

RBI Threat News: ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਧਮਕੀ ਭਰੀ ਈ-ਮੇਲ, ਮਾਮਲਾ ਦਰਜ

ਚੰਡੀਗੜ੍ਹ, 13 ਦਸੰਬਰ 2024: RBI Threat News: ਭਾਰਤੀ ਰਿਜ਼ਰਵ ਬੈਂਕ (Reserve Bank of India) ਨੂੰ ਸ਼ੁੱਕਰਵਾਰ ਨੂੰ ਧਮਕੀ ਭਰੀ ਈਮੇਲ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ‘ਚ ਆਰਬੀਆਈ ਦੇ ਮੁੰਬਈ ਦਫ਼ਤਰ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ | ਧਮਕੀ ਭਰਿਆ ਮੇਲ ਆਰਬੀਆਈ ਗਵਰਨਰ ਸੰਜੇ ਮਲਹੋਤਰਾ (Sanjay Malhotra) ਦੀ ਅਧਿਕਾਰਤ ਈਮੇਲ ਆਈਡੀ ‘ਤੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਰੂਸੀ ‘ਚ ਕੀਤੀ ਗਈ ਹੈ | ਧਮਕੀ ਭਰੀ ਈਮੇਲ ਦੀ ਸੂਚਨਾ ਮਿਲਣ ਤੋਂ ਬਾਅਦ ਮੁੰਬਈ ਪੁਲਿਸ (Mumbai Police) ਨੇ ਈਮੇਲ ਭੇਜਣ ਵਾਲੇ ਦੇ ਖ਼ਿਲਾਫ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਧਮਕੀ ਭਰਿਆ ਮੇਲ ਰਿਜ਼ਰਵ ਬੈਂਕ (Reserve Bank of India) ਦੇ ਨਵੇਂ ਗਵਰਨਰ ਸੰਜੇ ਮਲਹੋਤਰਾ ਦੇ ਰਿਜ਼ਰਵ ਬੈਂਕ ਦੇ 26ਵੇਂ ਗਵਰਨਰ ਵਜੋਂ ਅਹੁਦਾ ਸੰਭਾਲਣ ਤੋਂ ਕੁਝ ਦਿਨ ਬਾਅਦ ਆਇਆ ਹੈ। ਉਨ੍ਹਾਂ ਨੇ ਸ਼ਕਤੀਕਾਂਤ ਦਾਸ ਦੀ ਜਗ੍ਹਾ ਲਈ ਹੈ, ਜੋ ਛੇ ਸਾਲ ਤੱਕ ਇਸ ਅਹੁਦੇ ‘ਤੇ ਰਹੇ ਹਨ । ਰਾਜਸਥਾਨ ਕੇਡਰ ਦੇ ਆਈਏਐਸ ਅਧਿਕਾਰੀ ਮਲਹੋਤਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਚੁਣਿਆ ਹੈ।

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਕਈਂ ਸਰਕਾਰੀ ਇਮਾਰਤਾਂ ਅਤੇ ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀਆਂ ਮਿਲ ਚੁੱਕੀਆਂ ਹਨ | ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਸਨ |

Read More: One Nation One Election: ਕੇਂਦਰੀ ਕੈਬਿਨਟ ਵੱਲੋਂ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ

Scroll to Top