ਚੰਡੀਗੜ੍ਹ, 26 ਅਪ੍ਰੈਲ 2023: (RCB vs KKR) ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਅੱਜ ਜਦੋਂ ਬੈਂਗਲੁਰੂ ਇਸ ਮੈਚ ਵਿੱਚ ਕੋਲਕਾਤਾ ਨਾਲ ਭਿੜੇਗਾ, ਤਾਂ ਬੈਂਗਲੁਰੂ ਦੀਆਂ ਨਜ਼ਰਾਂ ਇਸ ਸੀਜ਼ਨ ਵਿੱਚ ਜਿੱਤ ਦੀ ਹੈਟ੍ਰਿਕ ‘ਤੇ ਹੋਣਗੀਆਂ।
ਬੈਂਗਲੁਰੂ ਨੇ ਆਪਣੇ ਪਿਛਲੇ ਦੋਵੇਂ ਮੈਚ ਜਿੱਤੇ ਹਨ, ਜੇਕਰ ਅੱਜ ਬੈਂਗਲੁਰੂ ਜਿੱਤ ਦਰਜ ਕਰਦੀ ਹੈ ਤਾਂ ਇਹ ਇਸਦੀ ਲਗਾਤਾਰ ਤੀਜੀ ਜਿੱਤ ਹੋਵੇਗੀ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਸੀਜ਼ਨ ਦੇ 9ਵੇਂ ਮੈਚ ‘ਚ ਦੋਵੇਂ ਆਹਮੋ-ਸਾਹਮਣੇ ਹੋਏ ਸਨ, ਜਦੋਂ ਕੋਲਕਾਤਾ ਨੇ 81 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਇਸ ਸੀਜ਼ਨ ‘ਚ ਹੁਣ ਤੱਕ ਸੱਤ ਮੈਚ ਖੇਡੇ ਹਨ। ਜਿਸ ਵਿਚ ਉਸ ਨੇ ਚਾਰ ਜਿੱਤੇ ਹਨ ਅਤੇ ਤਿੰਨ ਹਾਰੇ ਹਨ। ਟੀਮ ਦੇ ਅੱਠ ਅੰਕ ਹਨ। ਕੋਲਕਾਤਾ ਖਿਲਾਫ ਟੀਮ ਦੇ 4 ਵਿਦੇਸ਼ੀ ਖਿਡਾਰੀ ਫਾਫ ਡੂ ਪਲੇਸਿਸ, ਗਲੇਨ ਮੈਕਸਵੈੱਲ, ਹਸਾਰੰਗਾ ਅਤੇ ਡੇਵਿਡ ਵਿਲੀ ਹੋ ਸਕਦੇ ਹਨ। ਇਸ ਤੋਂ ਇਲਾਵਾ ਵਿਰਾਟ ਕੋਹਲੀ, ਹਰਸ਼ਲ ਪਟੇਲ ਅਤੇ ਮੁਹੰਮਦ ਸਿਰਾਜ ਵਰਗੇ ਖਿਡਾਰੀ ਟੀਮ ਨੂੰ ਮਜ਼ਬੂਤ ਕਰ ਰਹੇ ਹਨ।
ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ ਇਸ ਸੀਜ਼ਨ ‘ਚ ਹੁਣ ਤੱਕ ਖੇਡੇ ਗਏ 7 ਮੈਚਾਂ ‘ਚ 2 ਜਿੱਤਾਂ ਅਤੇ 5 ਹਾਰਾਂ ਦਾ ਸਾਹਮਣਾ ਕਰਨਾ ਪਿਆ ਹੈ। ਟੀਮ ਦੇ ਸਿਰਫ਼ ਚਾਰ ਅੰਕ ਹਨ। ਜੇਸਨ ਰਾਏ, ਆਂਦਰੇ ਰਸਲ, ਸੁਨੀਲ ਨਾਰਾਇਣ ਅਤੇ ਡੇਵਿਡ ਵੀਜੇ ਬੈਂਗਲੁਰੂ ਖਿਲਾਫ ਟੀਮ ਦੇ 4 ਵਿਦੇਸ਼ੀ ਖਿਡਾਰੀ ਹੋ ਸਕਦੇ ਹਨ। ਇਸ ਤੋਂ ਇਲਾਵਾ ਨਿਤੀਸ਼ ਰਾਣਾ, ਰਿੰਕੂ ਸਿੰਘ ਅਤੇ ਵੈਂਕਟੇਸ਼ ਅਈਅਰ ਵਰਗੇ ਖਿਡਾਰੀ ਟੀਮ ਨੂੰ ਮਜ਼ਬੂਤ ਕਰ ਰਹੇ ਹਨ।