Site icon TheUnmute.com

ਹਿਮਾਚਲ ਪ੍ਰਦੇਸ਼ ਦੇ ਪੌਂਗ ਡੈਮ ਤੋਂ ਮੁੜ ਛੱਡਿਆ ਪਾਣੀ, ਭਾਰੀ ਮੀਂਹ ਨੇ ਵਧਾਈ ਚਿੰਤਾ

Pong Dam

ਚੰਡੀਗੜ੍ਹ, 28 ਜੁਲਾਈ 2023: ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਪੌਂਗ ਡੈਮ (Pong Dam) ਤੋਂ ਮੁੜ ਪਾਣੀ ਛੱਡੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੌਂਗ ਡੈਮ ਤੋਂ 55000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੌਂਗ ਡੈਮ ਦਾ ਪਾਣੀ ਦਾ ਪੱਧਰ 1376 ਫੁੱਟ ਹੈ ਜਦਕਿ ਖ਼ਤਰੇ ਦਾ ਨਿਸ਼ਾਨ 1390 ਫੁੱਟ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਪਾਣੀ ਨੂੰ ਸਟੋਰ ਕਰਨ ਦੀ ਸਮਰੱਥਾ 1410 ਫੁੱਟ ਹੈ।

ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਵੀ ਪਾਣੀ ਛੱਡਿਆ ਗਿਆ ਸੀ। ਰੋਜ਼ਾਨਾ 5000-5000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਦਾ ਸਿੱਧਾ ਅਸਰ ਆਸ-ਪਾਸ ਦੇ ਇਲਾਕਿਆਂ ‘ਤੇ ਪੈ ਰਿਹਾ ਹੈ। ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਕਿਸੇ ਵੀ ਸਮੇਂ ਹੜ੍ਹ ਦੀ ਸਥਿਤੀ ਪੈਦਾ ਹੋ ਸਕਦੀ ਹੈ, ਇਸ ਲਈ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

ਪੌਂਗ ਡੈਮ (Pong Dam) ਤੋਂ ਪਾਣੀ ਛੱਡਣ ਨਾਲ ਮੁਕੇਰੀਆਂ ਅਤੇ ਹੁਸ਼ਿਆਰਪੁਰ ਵੀ ਪ੍ਰਭਾਵਿਤ ਹੋਏ ਹਨ। ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਹੈ ਕਿਉਂਕਿ ਲੋਕਾਂ ਨੂੰ ਪਹਿਲਾਂ ਹੀ ਪਾਣੀ ਛੱਡਣ ਲਈ ਸੁਚੇਤ ਕੀਤਾ ਗਿਆ ਸੀ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਨੇ ਅਗਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ 98 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ।

Exit mobile version