Bribe

ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 01 ਅਗਸਤ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਨੂੰ 20 ਹਜ਼ਾਰ ਰੁਪਏ ਰਿਸ਼ਵਤ (Bribe) ਲੈਂਦਾ ਗ੍ਰਿਫਤਾਰ ਕੀਤਾ ਹੈ | ਉਕਤ ਮੁਲਜ਼ਮ ਗੁਰਬਖਸ਼ ਸਿੰਘ ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਸੀ | ਵਿਜੀਲੈਂਸ ਨੇ ਮੁਲਜ਼ਮ ਨੂੰ ਪਿੰਡ ਧਨੌਲਾ ਪੁਰਾਣਾ ਦੇ ਅਰਪਨ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ |

ਵਿਜੀਲੈਂਸ ਮੁਤਾਬਕ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ‘ਚ ਉਸਦੇ ਪਿਓ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਰਿਸ਼ਵਤ ਮੰਗੀ ਸੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਸੀ | ਵਿਜੀਲੈਂਸ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਉਕਤ ਮੁਲਜ਼ਮ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕਾਬੂ ਕਰ ਲਿਆ ਹੈ |

Scroll to Top