ਫਾਜ਼ਿਲਕਾ, 13 ਮਈ 2024: ਗੁਰਦਾਸਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਲਾਰੀਆ (Swaran Salaria) ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋ ਗਏ ਹਨ। ਇਸ ਨੂੰ ਭਾਜਪਾ ਲਈ ਵੀ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਇਲਾਕੇ ਵਿੱਚ ਸਰਗਰਮ ਸੀ।
ਇਸ ਦੇ ਨਾਲ ਹੀ ਉਹ (Swaran Salaria) ਭਾਜਪਾ ਦੀ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ। ਸਵਰਨ ਸਲਾਰੀਆ ਆਜ਼ਾਦੀ ਘੁਲਾਟੀਏ ਨਿਧਨ ਸਿੰਘ ਸਲਾਰੀਆ ਦੇ ਪੁੱਤਰ ਹਨ।