Site icon TheUnmute.com

ਪੰਜਾਬ ਦੇ 10 ਜ਼ਿਲ੍ਹਿਆ ‘ਚ ਬਿਰਧ ਘਰ ਖੋਲ੍ਹਣ ਦੀ ਤਜ਼ਵੀਜ਼ ਰੱਖੀ: ਡਾ.ਬਲਜੀਤ ਕੌਰ

Punjab

ਚੰਡੀਗੜ੍ਹ 01 ਸਤੰਬਰ 2022: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਦੇ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਰਾਜ ਵਿੱਚ ਬਿਰਧ ਆਸ਼ਰਮ ਦੀ ਜ਼ਰੂਰਤ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਬਜੁਰਗ ਲਈ ਬਿਰਧ ਆਸ਼ਰਮ ਖੋਲ੍ਹਣ ਦੀ ਤਜ਼ਵੀਜ਼ ਰੱਖੀ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਢਲੇ ਤੌਰ ‘ਤੇ ਰਜਿਸਟਰਡ ਗੈਰ ਸਰਕਾਰੀ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਨੂੰ ਵਿੱਤੀ ਸਹਾਇਤਾਂ ਦੇ ਕੇ ਇਹਨਾਂ ਬਿਰਧ ਆਸ਼ਰਮਾਂ ਨੂੰ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਬਿਰਧ ਆਸ਼ਰਮ 25 ਬਜੁਰਗਾਂ ਤੋਂ ਲੈ ਕੇ 150 ਬਜੁਰਗਾਂ ਦੀ ਦੇਖਭਾਲ ਦੀ ਸਮਰੱਥਾ ਦੇ ਹੋਣਗੇ। ਉਨ੍ਹਾਂ ਕਿਹਾ ਕਿ ਇਹਨਾਂ ਬਿਰਧ ਆਸ਼ਰਮਾਂ ਸਬੰਧੀ ਵਿਭਾਗ ਵੱਲੋਂ ਕਾਰਵਾਈ ਬਹੁਤ ਤੇਜ਼ੀ ਨਾਲ ਚਲਾਈ ਜਾ ਰਹੀ ਹੈ |

Exit mobile version