Site icon TheUnmute.com

ਪੰਜਾਬ ਦੇ 75 ਸ਼ਹਿਰਾਂ ‘ਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

fog

ਚੰਡੀਗ੍ਹੜ, 27 ਦਸੰਬਰ 2023: ਪੰਜਾਬ ਵਿੱਚ ਸੰਘਣੀ ਧੁੰਦ (fog) ਦਾ ਕਹਿਰ ਜਾਰੀ ਹੈ, ਜਿਸਦੇ ਚੱਲਦੇ ਸੜਕ ਹਾਦਸਿਆਂ ਦੀ ਖ਼ਬਰਾਂ ਹਨ | ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 5 ਤੋਂ 10 ਮੀਟਰ ਤੱਕ ਘੱਟ ਗਈ ਹੈ। ਸੜਕਾਂ ‘ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ। ਇਸ ਦੌਰਾਨ ਹਾਈਵੇਅ ‘ਤੇ ਵਾਹਨ ਰੇਂਗਦੇ ਦੇਖੇ ਗਏ। ਹਵਾ ਗੁਣਵੱਤਾ ਸੂਚਕ ਅੰਕ ਵੀ ਡਿੱਗ ਗਿਆ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਸੜਕ ‘ਤੇ ਨਿਕਲਦੇ ਸਮੇਂ ਵਾਹਨਾਂ ਵਿੱਚ ਫੋਗ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਵੀ ਕਿਹਾ ਗਿਆ ਹੈ ਕਿ ਜਦੋਂ ਤੱਕ ਇਹ ਬਿਲਕੁਲ ਜ਼ਰੂਰੀ ਨਾ ਹੋਵੇ, ਘਰ ਤੋਂ ਬਾਹਰ ਨਾ ਨਿਕਲੋ। ਨਾਲ ਹੀ ਆਪਣੇ ਚਿਹਰੇ ਨੂੰ ਢੱਕ ਕੇ ਰੱਖਣ ਦੀ ਕੋਸ਼ਿਸ਼ ਕਰੋ। ਵਿਭਾਗ ਨੇ 75 ਸ਼ਹਿਰਾਂ ਵਿੱਚ ਧੁੰਦ (fog)  ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਸ਼ਹਿਰਾਂ ਵਿੱਚ ਅੱਜ ਪੂਰਾ ਦਿਨ ਧੁੰਦ ਦਾ ਕਹਿਰ ਛਾਇਆ ਰਹੇਗਾ

ਮੌਸਮ ਵਿਭਾਗ ਨੇ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪੱਤਣ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਮੋਹਾਲੀ, ਤਲਬੰਡੀ ਸਾਬੋ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਜਪੁਰਾ, ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਖਰੜ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ |

ਇਸ ਤੋਂ ਇਲਾਵਾ ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਅੰਮ੍ਰਿਤਸਰ ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ।

Exit mobile version