ਚੰਡੀਗੜ੍ਹ 11 ਦਸੰਬਰ 2024: Playway Schools: ਪੰਜਾਬ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਰਲੀ ਚਾਈਲਡ ਕੇਅਰ ਐਜੂਕੇਸ਼ਨ (ਈਸੀਸੀਈ) ਕੌਂਸਲ ਦੇ ਵੱਖ-ਵੱਖ ਸੁਝਾਵਾਂ ਨੂੰ ਸੂਬੇ ‘ਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਇਸ ਸੰਬੰਧੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਸੁਝਾਵਾਂ ਦੇ ਲਾਗੂ ਹੋਣ ਨਾਲ ਪੰਜਾਬ ‘ਚ ਕੰਮ ਕਰ ਰਹੇ ਨਿੱਜੀ ਪਲੇਅ ਵੇਅ ਸਕੂਲਾਂ (Playway Schools) ਦਾ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੋ ਗਿਆ ਹੈ। ਸਕੂਲਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ 6 ਮਹੀਨਿਆਂ ‘ਚ ਪਲੇਅ ਵੇਅ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਹੈ | ਉਨ੍ਹਾਂ ਮੰਤਰੀ ਨੇ ਕਿਹਾ ਕਿ ਰਜਿਸਟਰਡ ਪਲੇਅ ਵੇਅ ਹੀ ਹੁਣ ਪੰਜਾਬ ‘ਚ ਆਪਣੀਆਂ ਸੇਵਾਵਾਂ ਦੇ ਸਕਣਗੇ।
ਡਾ: ਬਲਜੀਤ ਕੌਰ ਨੇ ਦੱਸਿਆ ਕਿ ਪਲੇ ਵੇਅ ਸਕੂਲਾਂ ਨੂੰ ਰਜਿਸਟਰਡ ਕਰਨ ਲਈ ਆਨ ਲਾਈਨ ਸਿਸਟਮ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਸੰਸਥਾ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪਲੇ ਵੇਅ ਸਕੂਲਾਂ ਦੀ ਨਿਗਰਾਨੀ ਸੂਬਾ ਪੱਧਰੀ ਈ.ਸੀ.ਸੀ.ਈ. ਕੌਂਸਲ ਦੁਆਰਾ ਕੀਤੀ ਜਾਵੇਗੀ ਜਿਸ ਦੀ ਅਗਵਾਈ ਵਿਭਾਗ ਦੇ ਮੰਤਰੀ ਕਰਨਗੇ।
ਉਨ੍ਹਾਂ ਦੱਸਿਆ ਕਿ ਪਲੇ ਵੇ ਸਕੂਲਾਂ ਲਈ, ਈਸੀਸੀਈ ਕੌਂਸਲ ਨੇ 0 ਤੋਂ 3 ਸਾਲ ਦੇ ਬੱਚਿਆਂ ਲਈ ਨਵਚੇਤਨਾ ਸਿਲੇਬਸ ਅਤੇ 3 ਤੋਂ 6 ਸਾਲ ਦੇ ਬੱਚਿਆਂ ਲਈ ਆਧਾਰਸ਼ਿਲਾ ਸਿਲੇਬਸ ਨਿਰਧਾਰਤ ਕੀਤਾ ਹੈ। ਆਰਟੀ ਐਕਟ 2009 ਤਹਿਤ ਪ੍ਰੀ-ਪ੍ਰਾਇਮਰੀ ਸਕੂਲਾਂ ਲਈ ਇਹ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ।
ਕੈਬਿਨਟ ਮੰਤਰੀ ਨੇ ਦੱਸਿਆ ਕਿ ਪਲੇ ਵੇਅ ਸਕੂਲਾਂ ‘ਚ ਬੱਚਿਆਂ ਨੂੰ ਪੜ੍ਹਾਉਣ ਲਈ ਕਿਤਾਬਾਂ ਅਤੇ ਪੈਨਸਿਲਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ, ਸਗੋਂ ਉਨ੍ਹਾਂ ਦੇ ਬਚਪਨ ਦੇ ਵਿਕਾਸ ਲਈ ਖੇਡਾਂ ਰਾਹੀਂ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਦੇ ਹਿੱਤ ‘ਚ ਮਾਤਾ-ਪਿਤਾ-ਅਧਿਆਪਕ ਵਟਸਐਪ ਗਰੁੱਪ ਬਣਾਏ ਜਾਣਗੇ।
ਕੈਬਿਨਟ ਮੰਤਰੀ ਨੇ ਕਿਹਾ ਕਿ ਸਾਰੇ ਪਲੇਵੇਅ ਸਕੂਲਾਂ ‘ਚ ਪਲੇਅ ਏਰੀਆ ਅਤੇ ਸੀਸੀਟੀਵੀ ਕੈਮਰੇ ਲਗਾਉਣੇ ਲਾਜ਼ਮੀ ਹੋਣਗੇ ਤਾਂ ਜੋ ਬੱਚਿਆਂ ਦੀ ਨਿਗਰਾਨੀ ਕੀਤੀ ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ‘ਚ ਦਾਖਲ ਕਰਵਾਉਣ ਸਮੇਂ ਇਹ ਜ਼ਰੂਰ ਦੇਖਣ ਕਿ ਸਕੂਲ ਰਜਿਸਟਰਡ ਹੈ ਜਾਂ ਨਹੀਂ।
Read More: Missing: ਜੇਕਰ ਤੁਹਾਡੇ ਬੱਚੇ ਵੀ ਖੇਡਦੇ ਹਨ Pubg Game ਤਾਂ ਬੱਚਿਆਂ ਦਾ ਰੱਖੋ ਧਿਆਨ