July 5, 2024 5:09 am
Davinderpal Singh Bhullar

ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਵੱਡਾ ਮਸਲਾ: ਸੁਖਬੀਰ ਬਾਦਲ

ਚੰਡੀਗੜ੍ਹ 02 ਮਈ 2022: ਬੰਦੀ ਸਿੰਘਾਂ (Bandi Singhs) ਦੀ ਰਿਹਾਈ ਨੂੰ ਲੈ ਕੇ ਵੱਖ ਵੱਖ ਸਿਆਸੀ ਆਗੂ ਵਲੋਂ ਬਿਆਨ ਦਿੱਤੇ ਜਾ ਰਹੇ ਹਨ | ਇਸਦੇ ਨਾਲ ਹੀ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2 ਮਹੀਨਿਆਂ ਦੇ ਅੰਦਰ ਫੈਸਲਾ ਲੇਣ ਲਈ ਕਿਹਾ ਹੈ।

ਇਸਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਟਵੀਟ ਕਰਦਿਆਂ  ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖ ਮਸਲਿਆਂ ਦੇ ਹੱਲ ਦੀ ਗੱਲ ਸੁਣ ਕੇ ਚੰਗਾ ਲੱਗਿਆ । ਅੱਜ ਦਾ ਸਭ ਤੋਂ ਵੱਡਾ ਸਿੱਖ ਮਸਲਾ ਸ: ਦਵਿੰਦਰਪਾਲ ਸਿੰਘ ਭੁੱਲਰ (Davinderpal Singh Bhullar)  ਅਤੇ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦਾ ਹੈ। ਉਹ ਆਪਣੀ ਸਜ਼ਾ ਤੋਂ ਵੱਧ ਸਾਲ ਜੇਲ੍ਹ ਵਿੱਚ ਬਿਤਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਮੀਦ ਹੈ ਕਿ ਭਾਰਤ ਸਰਕਾਰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦੀਆਂ ਕੋਝੀਆਂ ਸਾਜ਼ਿਸ਼ਾਂ ਨੂੰ ਰੋਕਣ ਵਰਗੀਆਂ ਸਿੱਖ ਸੰਗਤਾਂ ਦੀਆਂ ਚਿਰੋਕਣੀ ਮੰਗਾਂ ਨੂੰ ਵੀ ਪੂਰਾ ਕਰੇਗੀ।

Davinderpal Singh Bhullar