Site icon TheUnmute.com

ਡੇਰਾ ਮੁਖੀ ਨੂੰ ਪੈਰੋਲ ‘ਤੇ ਰਿਹਾਅ ਕਰਨਾ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ: ਸੁਖਬੀਰ ਬਾਦਲ

Sukhbir Badal

ਚੰਡੀਗੜ੍ਹ, 21 ਜਨਵਰੀ 2023: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਅੱਜ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਇਕ ਵਾਰ ਫਿਰ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਪਰ ਸਜ਼ਾ ਭੁਗਤ ਚੁੱਕੇ ਬੰਦੀ ਸਿੱਖ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ।

ਉਨ੍ਹਾਂ ਨੇ ਲਿਖਿਆ ਕਿ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਖੁਸ਼ ਕਰਨ ਲਈ ਕਿਸੇ ਸਰਕਾਰ ਨੂੰ ਇਨ੍ਹਾਂ ਹਤਾਸ਼ ਹੋ ਕੇ ਇਨ੍ਹਾਂ ਝੁਕਦੇ ਹੋਏ ਨਹੀਂ ਦੇਖਿਆ | ਇਹ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਨਾਲ-ਨਾਲ ਸਰਕਾਰ ਦੀਆਂ ਕੋਝੀਆਂ ਹਰਕਤਾਂ ਪਿੱਛੇ ਸਿੱਖ ਵਿਰੋਧੀ ਨੀਅਤ ਦਾ ਪਰਦਾਫਾਸ਼ ਕਰਦਾ ਹੈ। ਅਕਾਲੀ ਦਲ ਇਸ ਦੀ ਸਖ਼ਤ ਨਿਖੇਧੀ ਕਰਦਾ ਹੈ।

Exit mobile version