ਚੰਡੀਗੜ੍ਹ, 28 ਅਕਤੂਬਰ 2023: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ (Mukesh Ambani) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਨੇ ਦੱਸਿਆ ਕਿ 27 ਅਕਤੂਬਰ ਨੂੰ ਧਮਕੀ ਭਰੀ ਈਮੇਲ ਮਿਲੀ ਸੀ। ਇਸ ਵਿੱਚ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਈਮੇਲ ਵਿੱਚ 20 ਕਰੋੜ ਰੁਪਏ ਨਾ ਦੇਣ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੁੰਬਈ ਦੇ ਗਾਮਦੇਵੀ ਥਾਣੇ ਵਿੱਚ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨਵੰਬਰ 23, 2024 1:12 ਪੂਃ ਦੁਃ