Mukesh Ambani

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਸਮੇਤ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ 15 ਅਗਸਤ 2022: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ (Mukesh Ambani) ਦੇ ਪਰਿਵਾਰ ਨੂੰ ਫੋਨ ਕਾਲ ‘ਤੇ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀਆਂ ਹਨ | ਸੂਤਰਾਂ ਮੁਤਾਬਕ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਡਿਸਪਲੇ ਨੰਬਰ ‘ਤੇ ਕਰੀਬ ਅੱਠ ਧਮਕੀ ਭਰੇ ਫ਼ੋਨ ਕਾਲ ਕੀਤੇ ਗਏ ਸਨ।

ਇਸ ਮਾਮਲੇ ਨੂੰ ਲੈ ਕੇ ਡੀਬੀ ਮਾਰਗ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਮੁੰਬਈ ਪੁਲਿਸ ਨੇ ਤਿੰਨ ਟੀਮਾਂ ਬਣਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਦਹਿਸਰ ਇਲਾਕੇ ਤੋਂ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Scroll to Top