July 2, 2024 9:03 pm
ਪੰਜਾਬ ਵਿਧਾਨ ਸਭਾ ਚੋਣਾਂ

ਸੰਯੁਕਤ ਸਮਾਜ ਮੋਰਚੇ ਨੂੰ ਮਿਲੀ ਰਾਹਤ, ਚੋਣ ਕਮਿਸ਼ਨ ਨੇ ਦਿੱਤੀ ਮਾਨਤਾ

ਚੰਡੀਗੜ੍ਹ, 2 ਫਰਵਰੀ 2022 : ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦੇ ਆਖਰੀ ਦਿਨ ਚੋਣ ਕਮਿਸ਼ਨ ਨੇ ਪਾਰਟੀ ਵਜੋਂ ਮਾਨਤਾ ਦੇ ਦਿੱਤੀ ਹੈ। ਕਈ ਦਿਨਾਂ ਤੋਂ ਆਗੂ ਚੋਣ ਕਮਿਸ਼ਨ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੀ ਅਰਜ਼ੀ ‘ਤੇ ਗੌਰ ਕੀਤੀ ਜਾਵੇ ਪਰ ਨਾਮਜ਼ਦਗੀ ਦੇ ਆਖਰੀ ਦਿਨ ਤੱਕ ਮਾਨਤਾ ਦਿੱਤੀ ਜਾਵੇਗੀ ਜਾਂ ਨਹੀਂ, ਇਹ ਖਦਸ਼ਾ ਬਣਿਆ ਹੋਇਆ ਸੀ ਪਰ ਚੋਣ ਕਮਿਸ਼ਨ ਨੇ ਆਪਣੀ ਮੰਗਲਵਾਰ ਦੇਰ ਰਾਤ ਨੂੰ ਮਾਨਤਾ ਦੇ ਦਿੱਤੀ ਹੈ | ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚਾ ਨੂੰ ਕੋਈ ਚੋਣ ਨਿਸ਼ਾਨ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਜਾਣਕਾਰੀ ਸਮਾਜ ਮੋਰਚਾ ਦੇ ਬੁਲਾਰੇ ਤੇ ਮੁਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਨੇ ਚੋਣ ਕਮਿਸ਼ਨ ਵੱਲੋਂ ਪਾਰਟੀ ਨੂੰ ਮਾਨਤਾ ਦਿੱਤੇ ਜਾਣ ‘ਤੇ ਟਵੀਟ ਕੀਤਾ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ‘ਪੰਜਾਬੀ ਦੀ ਜਿੱਤ। ਆਖਰਕਾਰ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਪਾਰਟੀ ਨੂੰ ਮਾਨਤਾ ਦੇ ਦਿੱਤੀ ਹੈ। ਉਹਨਾਂ ਟਵੀਟ ਕਰਕੇ ਲਿਖਿਆ ਦੇਰ ਆਏ, ਦੁਰੱਸਤ ਆਏ | ਜ਼ਿਕਰਯੋਗ ਹੈ ਕਿ ਪਾਰਟੀ ਨੇ 25 ਦਸੰਬਰ ਨੂੰ ਚੋਣ ਕਮਿਸ਼ਨ ਨੂੰ ਅਰਜ਼ੀ ਦਿੱਤੀ ਸੀ। ਉਸ ਦੀ ਅਰਜ਼ੀ ’ਤੇ ਕਮਿਸ਼ਨ ਵੱਲੋਂ ਇਤਰਾਜ਼ ਕੀਤਾ ਗਿਆ ਸੀ, ਜਿਸ ਦਾ ਜਵਾਬ ਫਰੰਟ ਨੇ 7 ਜਨਵਰੀ ਨੂੰ ਦਿੱਤਾ ਸੀ ਪਰ ਉਸ ਤੋਂ ਬਾਅਦ ਵੀ ਫਰੰਟ ਨੇ ਕਮਿਸ਼ਨ ਨੂੰ ਮਾਨਤਾ ਨਹੀਂ ਦਿੱਤੀ।