July 4, 2024 9:24 am
cm charanjit singh channi

ਹਾਈਕੋਰਟ ਵੱਲੋਂ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਰਾਹਤ, ਲੌਕਡਾਊਨ ਦੌਰਾਨ ਦਰਜ ਕੇਸ ਰੱਦ

ਚੰਡੀਗੜ੍ਹ, 07 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਕੋਰੋਨਾ ਦੇ ਸਮੇਂ ਦੌਰਾਨ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਦਰਜ ਕੀਤੇ ਕੇਸ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਕੇਸ ਉਨ੍ਹਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਕੰਗ, ਅਰੁਣ ਨਾਰੰਗ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇ ਸਾਂਪਲਾ ਦੇ ਨਾਲ-ਨਾਲ ਅਸ਼ਵਨੀ ਸ਼ਰਮਾ, ਤਰੁਣ ਚੁੱਘ ਅਤੇ ਕਈ ਹੋਰਾਂ ਖ਼ਿਲਾਫ਼ ਦਰਜ ਕੀਤੇ ਗਏ ਸਨ।

ਇਨ੍ਹਾਂ ਸਾਰੇ ਆਗੂਆਂ ਖ਼ਿਲਾਫ਼ ਚੰਡੀਗੜ੍ਹ ਵਿੱਚ ਕੋਰੋਨਾ ਦੇ ਸਮੇਂ ਦੌਰਾਨ ਲਗਾਏ ਗਏ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਇਹ ਕੇਸ ਦਰਜ ਕੀਤੇ ਗਏ ਸਨ। ਮੈਜਿਸਟਰੇਟ ਦੀ ਸ਼ਕਤੀ ਅਨੁਸਾਰ, ਧਾਰਾ 188 ਅਤੇ ਧਾਰਾ 144 ਕਰੋਨਾ ਸਮੇਂ ਦੌਰਾਨ ਲਗਾਈ ਗਈ ਸੀ। ਇਨ੍ਹਾਂ ਆਗੂਆਂ ਖ਼ਿਲਾਫ਼ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ਵਿੱਚ ਇਹ ਕੇਸ ਦਰਜ ਹਨ। ਜਿਸ ਦੇ ਖ਼ਿਲਾਫ਼ ਉਨ੍ਹਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਜਿਕਰਯੋਗ ਹੈ ਕਿ 2021 ਵਿੱਚ ਕੋਰੋਨਾ ਬਿਮਾਰੀ ਦੇ ਕਾਰਨ, ਲੋਕਾਂ ਦੇ ਘਰੋਂ ਬਾਹਰ ਨਿਕਲਣ ‘ਤੇ ਪਾਬੰਦੀ ਸੀ ਅਤੇ ਸਾਰੇ ਆਗੂ ਲੋਕਾਂ ਦੀ ਮੱਦਦ ਲਈ ਬਾਹਰ ਨਿਕਲ ਰਹੇ ਸਨ, ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਬਾਹਰ ਆਉਣ ਵਾਲੇ ਹਰ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਸੀ। ਇਸ ਦੇ ਆਧਾਰ ‘ਤੇ ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਹ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਅਦਾਲਤ ਨੇ ਹੁਣ ਸਾਰੇ ਮਾਮਲੇ ਖਾਰਜ ਕਰਨ ਦੇ ਹੁਕਮ ਦਿੱਤੇ ਹਨ।