Satyendra Jain

ਸੁਪਰੀਮ ਕੋਰਟ ਵੱਲੋਂ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਰਾਹਤ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 25 ਅਗਸਤ 2023: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸਤੇਂਦਰ ਜੈਨ (Satyendra Jain) ਨੂੰ ਮੈਡੀਕਲ ਆਧਾਰ ‘ਤੇ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤ ਨੂੰ 1 ਸਤੰਬਰ ਤੱਕ ਵਧਾ ਦਿੱਤੀ ਹੈ। ਸਤੇਂਦਰ ਜੈਨ ਨੂੰ ਮਈ 2022 ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਪਰ ਮੈਡੀਕਲ ਆਧਾਰ ‘ਤੇ ਉਸ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ। ਜਸਟਿਸ ਏਐਸ ਬੋਪੰਨਾ ਅਤੇ ਐਮਐਮ ਸੁੰਦਰੇਸ਼ ਦੀ ਬੈਂਚ ਪਿਛਲੇ ਸਾਲ ਦਿੱਲੀ ਹਾਈਕੋਰਟ ਦੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਜੈਨ ਦੀ ਪਟੀਸ਼ਨ ‘ਤੇ ਵਿਚਾਰ ਕਰ ਰਹੀ ਸੀ।

 

Scroll to Top