July 2, 2024 9:28 pm
Gurbani broadcast

ਗੁਰਬਾਣੀ ਪ੍ਰਸਾਰਣ ਲਈ ਸੈਟੇਲਾਈਟ ਚੈਨਲ ਚਲਾਉਣ ਸੰਬੰਧੀ ਧਰਮੀ ਫੌਜੀਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਦਿੱਤਾ ਮੰਗ ਪੱਤਰ

ਅੰਮ੍ਰਿਤਸਰ 28 ਜੁਲਾਈ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਣ (Gurbani broadcast) ਨੂੰ ਲੈ ਕੇ ਜਿੱਥੇ ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਵਿੱਚ ਖਿੱਚੋ-ਤਾਣ ਚੱਲ ਰਹੀ ਸੀ | ਇਸ ਦੌਰਾਨ ਹੁਣ ਗੁਰਬਾਣੀ ਪ੍ਰਸਾਰਣ ਨੂੰ ਲਾਈਵ ਚਲਾਉਣ ਨੂੰ ਲੈ ਕੇ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ |

ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਦੌਰਾਨ ਆਪਣੀ ਨੌਕਰੀ ਛੱਡ ਕੇ ਧਰਮੀ ਫੌਜੀ ਅਖਵਾਉਣ ਵਾਲੇ ਫੌਜੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਚਲਾਉਣ ਦਾ ਐਲਾਨ ਕਰ ਦਿੱਤਾ ਅਤੇ ਧਰਮੀ ਫੌਜੀਆਂ ਵੱਲੋਂ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਂ ‘ਤੇ ਇੱਕ ਮੰਗ ਪੱਤਰ ਦਿੱਤਾ | ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਸੈਟੇਲਾਈਟ ਚੈਨਲ ਨਹੀਂ ਚਲਾਉਂਦੀ ਤਾਂ ਉਹ ਦੇਸ਼ ਦੇ ਧਰਮੀ ਫੌਜੀਆਂ ਨੂੰ ਮੌਕਾ ਦੇਣ ਅਸੀਂ ਆਪਣਾ ਖੁਦ ਦਾ ਸੈਟੇਲਾਈਟ ਚੈਨਲ ਚਲਾਵਾਂਗੇ ।

ਇਸ ਸੰਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਸਜੀਪੀਸੀ ਸੰਗਤਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕੰਮ ਕਰ ਰਹੀ ਹੈ ਅਤੇ ਐਸਜੀਪੀਸੀ ਯੂ-ਟਿਊਬ ਚੈਨਲ ਚਲਾ ਕੇ ਸੰਗਤਾਂ ਨੂੰ ਧੋਖੇ ਵਿੱਚ ਰੱਖ ਰਹੀ ਹੈ | ਸਾਬਕਾ ਫੌਜੀਆਂ ਨੇ ਕਿਹਾ ਕਿ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ-ਟਿਊਬ ਚੈਨਲ ਚਲਾਇਆ ਗਿਆ ਹੈ। ਉਸਦੇ ਵਿੱਚ ਜੋ ਲੋਗੋ ਤਿਆਰ ਕੀਤਾ ਗਿਆ ਹੈ ਉਸਦੇ ਉੱਪਰ ਵੀ ਫੁੱਲ ਦਾ ਨਿਸ਼ਾਨ ਹੈ ਜੋਂ ਕਿ ਭਾਜਪਾ ਅਤੇ ਆਰਐਸਐਸ ਹੋਣ ਦਾ ਸਨੇਹਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਐਸਜੀਪੀਸੀ ਇੱਕ ਪਰਿਵਾਰ ਨੂੰ ਫਾਇਦਾ ਪਹੁੰਚਾ ਰਹੀ ਹੈ |

ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲੇ ਦੀ ਗੱਲ ਸਾਹਮਣੇ ਆਈ ਸੀ ਤਾਂ ਉਦੋਂ ਹੀ ਅਸੀਂ ਆਪਣੀ ਫੌਜ ਦੀ ਨੌਕਰੀ ਛੱਡ ਦਿੱਤੀ ਸੀ। ਹੁਣ ਜੇਕਰ ਕੌਮ ਦੇ ਉੱਪਰ ਵਿਪਤਾ ਆਉਂਦੀ ਹੈ ਤੇ ਧਰਮੀ ਫੌਜੀ ਪਿੱਛੇ ਕਿਉਂ ਰਹਿਣ |ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਮੰਗ ਮੰਨਦੇ ਹਨ ਤੇ ਅਸੀਂ ਜਲਦੀ ਹੀ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਾਂਗੇ  ਇੱਥੇ ਜ਼ਿਕਰਯੋਗ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਣ (Gurbani broadcast) ਨੂੰ ਲੈ ਕੇ ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਅਤੇ ਐਸਜੀਪੀਸੀ ਵਿੱਚ ਕਾਫੀ ਜ਼ੁਬਾਨੀ ਜੰਗ ਚੱਲੀ ਸੀ ਐਸਜੀਪੀਸੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕੀਤਾ ਗਿਆ |