TheUnmute.com

ਪੰਜ ਤੱਤਾਂ ’ਚ ਵਿਲੀਨ ਹੋਏ ਉੱਘੇ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ

ਚੰਡੀਗੜ੍ਹ, 13 ਮਈ 2024: ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸ. ਸੁਰਜੀਤ ਪਾਤਰ (Surjit Patar) ਦਾ ਅੱਜ ਲੁਧਿਆਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ਨੇ ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ |

ਸੁਰਜੀਤ ਪਾਤਰ ਦੇ ਅੰਤਿਮ ਸਸਕਾਰ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਅੱਜ ਲੁਧਿਆਣਾ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਨੇ ਆਪਣੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦਾ ਵੀ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਅਸ਼ੋਕ ਪਰਾਸ਼ਰ ਪੱਪੀ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਵੀ ਹਨ।

Exit mobile version