Repo Rate

Repo Rate: ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਦਰ ਨੂੰ 6.5 ਫੀਸਦੀ ‘ਤੇ ਰੱਖਿਆ ਬਰਕਰਾਰ

ਚੰਡੀਗੜ੍ਹ, 8 ਫਰਵਰੀ 2024: ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਮੰਗਲਵਾਰ ਨੂੰ ਮੁੰਬਈ ਵਿੱਚ ਸ਼ੁਰੂ ਹੋਈ ਤਿੰਨ ਦਿਨਾਂ ਬੈਠਕ ਤੋਂ ਬਾਅਦ 8 ਫਰਵਰੀ ਨੂੰ ਰੇਪੋ ਦਰਾਂ (Repo Rate) ਬਾਰੇ ਆਪਣੇ ਫੈਸਲੇ ਦਾ ਖੁਲਾਸਾ ਕੀਤਾ। ਅੱਜ ਸਵੇਰੇ 10 ਵਜੇ, ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਐਮਪੀਸੀ ਦੇ ਫੈਸਲੇ ਦਾ ਐਲਾਨ ਕੀਤਾ। ਆਰਬੀਆਈ ਐਮਪੀਸੀ ਨੇ ਫਰਵਰੀ 2024 ਤੱਕ ਲਗਾਤਾਰ ਛੇਵੀਂ ਵਾਰ ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਬੈਂਚਮਾਰਕ ਵਿਆਜ ਦਰ ਪਿਛਲੀ ਵਾਰ ਫਰਵਰੀ 2023 ਵਿੱਚ ਵਧਾਈ ਗਈ ਸੀ, ਜਦੋਂ ਇਸਨੂੰ 6.25 ਪ੍ਰਤੀਸ਼ਤ ਤੋਂ ਵਧਾ ਕੇ ਮੌਜੂਦਾ 6.5 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਨੇ ਮਈ 2022 ਤੋਂ ਫਰਵਰੀ 2023 ਤੱਕ ਰੇਪੋ ਦਰ ਵਿੱਚ 250 ਆਧਾਰ ਅੰਕਾਂ ਦਾ ਵਾਧਾ ਕੀਤਾ ਸੀ।

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਆਰਬੀਆਈ ਦੀ ਮੁਦਰਾ ਨੀਤੀ ਕਮੇਟੀ (ਐਮਪੀਸੀ) ਦੀ ਬੈਠਕ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਸ਼ਵ ਆਰਥਿਕ ਦ੍ਰਿਸ਼ ਤੋਂ ਮਿਲੇ-ਜੁਲੇ ਸੰਕੇਤ ਹਨ। ਅਸਥਿਰ ਗਲੋਬਲ ਹਾਲਾਤਾਂ ਵਿੱਚ ਭਾਰਤੀ ਅਰਥਚਾਰੇ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਘਟਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਬੈਠਕ ਵਿੱਚ ਵਿਸਤ੍ਰਿਤ ਵਿਚਾਰ ਵਟਾਂਦਰੇ ਤੋਂ ਬਾਅਦ, ਐਮਪੀਸੀ ਨੇ ਫੈਸਲਾ ਕੀਤਾ ਹੈ ਕਿ ਰੈਪੋ ਦਰ (Repo Rate) ਨੂੰ 6.5% ‘ਤੇ ਸਥਿਰ ਰੱਖਿਆ ਜਾਵੇ। ਛੇ ਵਿੱਚੋਂ ਪੰਜ ਮੈਂਬਰ ਇਸ ਦੇ ਸਮਰਥਨ ਵਿੱਚ ਸਨ।

Scroll to Top