Punjab Police

Republic Day 2025: ਪੰਜਾਬ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਮਿਲੇਗਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਸਨਮਾਨ

ਚੰਡੀਗੜ੍ਹ, 25 ਜਨਵਰੀ 2025: ਪੰਜਾਬ ਦੇ ਰਾਜਪਾਲ ਨੇ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਅੱਜ ਗਣਤੰਤਰ ਦਿਵਸ-2025 ਦੇ ਮੌਕੇ ‘ਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ (Punjab Police) ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਰਾਜਪਾਲ ਨੇ ਪੁਲਿਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ/ਕਰਮਚਾਰੀਆਂ, ਏਐਸਆਈ ਮੰਨਾ ਸਿੰਘ, ਏਐਸਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮ ਗਾਰਡ ਗੁਰਦੀਪ ਸਿੰਘ ਦੇ ਨਾਵਾਂ ਦਾ ਐਲਾਨ ਮੁੱਖ ਮੰਤਰੀ ਰਕਸ਼ਕ ਮੈਡਲ ਨਾਲ ਸਨਮਾਨਿਤ ਕਰਨ ਲਈ ਕੀਤਾ।

ਜ਼ਿਕਰਯੋਗ ਹੈ ਕਿ ਇਸ ਪੁਲਿਸ ਟੀਮ (Punjab Police) ਨੇ ਦੀਪਕ ਕੁਮਾਰ ਦੀ ਜਾਨ ਬਚਾਈ ਸੀ, ਜਿਸਦੀ ਇਨੋਵਾ ਕਾਰ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ‘ਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਪਲਟ ਗਈ ਸੀ ਅਤੇ ਨਦੀ ‘ਚ ਰੁੜ ਗਈ ਸੀ।

ਇਸਦੇ ਨਾਲ ਹੀ ਸੀਆਈਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਮੈਡਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 29 ਅਗਸਤ, 2024 ਨੂੰ ਗੁਰਪ੍ਰੀਤ ਸਿੰਘ ਨੇ ਇੱਕ ਵਿਅਕਤੀ ਦੀ ਜਾਨ ਬਚਾਈ, ਜੋ ਆਪਣੀ ਨਵ-ਵਿਆਹੀ ਪਤਨੀ ਨਾਲ ਝਗੜੇ ਤੋਂ ਬਾਅਦ ਖੁਦਕੁਸ਼ੀ ਕਰਨ ਵਾਲਾ ਸੀ, ਉਸਨੂੰ ਨੂੰ ਸਰਹਿੰਦ ਨਹਿਰ ‘ਚੋਂ ਬਾਹਰ ਕੱਢ ਕੇ ਬਚਾਇਆ ਸੀ।

Punjab Police

ਇਸੇ ਤਰ੍ਹਾਂ 8 ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐਸਪੀ ਪੀਬੀਆਈ ਅਤੇ ਜਾਂਚ ਫਰੀਦਕੋਟ ਜਸਮੀਤ ਸਿੰਘ, ਐਸਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਜੁਆਇੰਟ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੇ ਕਪਿਲ, ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ, ਐਸਪੀ ਡਿਟੈਕਟਿਵ ਅੰਮ੍ਰਿਤਸਰ (ਦਿਹਾਤੀ) ਹਰਿੰਦਰ ਸਿੰਘ ਅਤੇ ਡੀਐਸਪੀ ਲਾਅ ਐਂਡ ਆਰਡਰ ਵਿੰਗ ਸਮਰ ਪਾਲ ਸਿੰਘ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ‘ਚੋਂ ਸਨ, ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਹੈ।

ਇਸਦੇ ਨਾਲ ਹੀ ਬਾਕੀ ਅਧਿਕਾਰੀਆਂ/ਕਰਮਚਾਰੀਆਂ ‘ਚ ਇੰਸਪੈਕਟਰ ਪ੍ਰਾਣ ਨਾਥ, ਇੰਸਪੈਕਟਰ ਪ੍ਰੀਤਪਾਲ ਸਿੰਘ, ਇੰਸਪੈਕਟਰ ਸੁਖਮੰਦਰ ਸਿੰਘ, ਇੰਸਪੈਕਟਰ ਮਨਫੁੱਲ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਪਰਮਿੰਦਰ ਸਿੰਘ, ਐਸਆਈ ਜੁਗਲ ਕਿਸ਼ੋਰ ਸ਼ਰਮਾ, ਐਸਆਈ ਸੁਮੀਤ ਐਰੀ, ਏਐਸਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਕਾਂਸਟੇਬਲ ਸਿਮਰਨਜੀਤ ਸਿੰਘ ਸ਼ਾਮਲ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਵਚਨਬੱਧਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

Read More: Republic Day 2025: ਪੰਜਾਬ ਪੁਲਿਸ ਦੇ 17 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Scroll to Top