Site icon TheUnmute.com

ਗਣਤੰਤਰ ਦਿਹਾੜਾ: ਅੰਮ੍ਰਿਤਸਰ ‘ਚ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ, 126 ਪੁਲਿਸ ਜਵਾਨਾਂ ਨੂੰ ਕੀਤਾ ਸਨਮਾਨਿਤ

Aman Arora

ਚੰਡੀਗੜ੍ਹ, 26 ਜਨਵਰੀ 2024: ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ‘ਤੇ ਅੰਮ੍ਰਿਤਸਰ ‘ਚ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੇ ਤਿਰੰਗਾ ਲਹਿਰਾਇਆ ਅਤੇ ਪੁਲਿਸ 126 ਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਤੋਂ ਦੋ ਦਿਨ ਪਹਿਲਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਕਰਵਾਈ ਗਈ। ਸ਼ਹਿਰ ਦੇ 35 ਸਕੂਲਾਂ ਦੇ ਬੱਚਿਆਂ ਨੇ ਗਣਤੰਤਰ ਦਿਹਾੜੇ ਸਮਾਗਮ ਵਿੱਚ ਅੱਠ ਪੇਸ਼ਕਾਰੀਆਂ ਪੇਸ਼ ਕੀਤੀਆਂ। ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਗ੍ਰੈਂਡ ਪਰਚ ਪਾਸਟ ਕੱਢਿਆ ਗਿਆ | ਗਣਤੰਤਰ ਦਿਹਾੜੇ ਪਰੇਡ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਮਨ ਅਰੋੜਾ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ।

ਜਿਕਰਯੋਗ ਹੈ ਕਿ ਅਮਨ ਅਰੋੜਾ (Aman Arora) ਨੂੰ ਬੀਤੇ ਦਿਨ ਹੀ ਹਾਈਕੋਰਟ ਅਤੇ ਸੰਗਰੂਰ ਕੋਰਟ ਤੋਂ ਰਾਹਤ ਮਿਲੀ ਹੈ। ਸੰਗਰੂਰ ਦੀ ਅਦਾਲਤ ਨੇ 15 ਸਾਲ ਪੁਰਾਣੇ ਮਾਮਲੇ ਵਿੱਚ ਉਸ ਦੀ ਦੋ ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵੀ ਖਤਮ ਹੋ ਗਈ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਵਿੱਚ ਗਣਤੰਤਰ ਦਿਹਾੜੇ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਇਆ।

Exit mobile version