Site icon TheUnmute.com

Punjab News: ਪੰਜਾਬ ਸਰਕਾਰ ਵੱਲੋਂ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਅਰਜ਼ੀਆਂ ਦੀ ਮੰਗ

Kharif Season

ਚੰਡੀਗੜ੍ਹ, 11 ਜੁਲਾਈ 2024: ਪੰਜਾਬ ਸਰਕਾਰ (Punjab Government) ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ (Chairperson) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ | ਚਾਹਵਾਨ 6 ਅਗਸਤ 2024 ਤੱਕ ਅਰਜ਼ੀਆਂ ਦੇ ਸਕਦੇ ਹਨ |

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ.ਬਲਜੀਤ ਕੌਰ ਨੇ ਦੱਸਿਆ ਕਿ ਚਾਹਵਾਨ ਬਿਨੈਕਾਰ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਦਾ ਨਹੀਂ ਹੋਣਾ ਚਾਹੀਦਾ | ਇਸਦੇ ਨਾਲ ਹੀ ਅਤੇ ਬਿਅਰਜ਼ੀ ਦੇਣ ਵਾਲੇ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ | ਚਾਹਵਾਨ ਉਮੀਦਵਾਰ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ ਭੇਜ ਸਕਦੇ ਹਨ।

 

Exit mobile version