July 2, 2024 7:26 pm
ਲਾਲ ਚੰਦ ਕਟਾਰੂਚੱਕ

ਸੁੰਗੜੇ ਅਨਾਜ ਲਈ ਰਾਹਤ ਦੀ ਮੰਗ, ਬੇਨਤੀ ਸਵੀਕਾਰ ਕਰਨ ਦੀ ਅਪੀਲ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ 12ਅਪ੍ਰੈਲ 2022: ਪੰਜਾਬ ਸਰਕਾਰ ਨੇ ਗਰਮੀ ਦੀ ਸ਼ੁਰੂਆਤ ਦੇ ਨਤੀਜੇ ਵਜੋਂ ਅਨਾਜ ਦੀ ਦਿੱਖ ਵਿੱਚ ਤਬਦੀਲੀ ਦੇ ਮੱਦੇਨਜ਼ਰ ਸੁੰਗੜੇ ਹੋਏ ਅਨਾਜ ਲਈ ਨਿਯਮਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮਾਰਚ ਦੇ ਆਖ਼ਰੀ ਹਫ਼ਤੇ ਤੋਂ ਹੀ ਸੂਬੇ ‘ਚ ਅਚਾਨਕ ਆਈ ਬੇਮਿਸਾਲ ਗਰਮੀ ਦੀ ਲਹਿਰ ਅਤੇ ਪਿਛਲੇ 2 ਹਫ਼ਤਿਆਂ ਤੋਂ ਲਗਾਤਾਰ ਜਾਰੀ ਗਰਮੀ ਦੇ ਕਰਨ ਕਣਕ ਦਾ ਦਾਣਾ ਸੁੰਗੜ ਗਿਆ ਹੈ ਜੋ ਕਿ ਇੱਕ ਕੁਦਰਤੀ ਵਰਤਾਰਾ ਹੈ ਅਤੇ ਕਿਸਾਨ ਦੁਆਰਾ ਆਪਣੀ ਫਸਲ ਦੀ ਕਾਸ਼ਤ ਦੇ ਤਰੀਕੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਿਸਾਨ ਦੁਆਰਾ ਲਿਆਂਦੇ ਗਏ ਕਿਸੇ ਵੀ ਢੇਰ ਨੂੰ, ਜਿਸ ਵਿੱਚ ਨਿਰਧਾਰਤ ਕੀਤੇ ਗਏ ਅਨਾਜ ਨਾਲੋਂ ਸੁੱਕੇ ਅਨਾਜ ਦੀ ਪ੍ਰਤੀਸ਼ਤਤਾ ਵੱਧ ਹੈ, ਖਰੀਦਣ ਤੋਂ ਇਨਕਾਰ ਕਰਨਾ ਬੇਇਨਸਾਫ਼ੀ ਹੈ।

ਸੁੰਗੜੇ ਅਨਾਜ ਲਈ ਰਾਹਤ ਦੀ ਮੰਗ

ਉਨ੍ਹਾਂ ਅੱਗੇ ਦੱਸਿਆ ਕਿ ਕੱਲ੍ਹ ਸਕੱਤਰ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਸਰਕਾਰ ਨੇ ਸਕੱਤਰ, ਖੁਰਾਕ ਅਤੇ ਜਨਤਕ ਵੰਡ, ਭਾਰਤ ਸਰਕਾਰ ਨੂੰ ਇੱਕ ਡੈਮੀ ਅਧਿਕਾਰਤ ਪੱਤਰ ਲਿਖ ਕੇ ਕਣਕ ਲਈ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਵਿੱਚ ਢਿੱਲ ਦੇਣ ਦੀ ਬੇਨਤੀ ਕੀਤੀ ਸੀ। ਮੰਡੀਆਂ ਵਿੱਚ ਫਸਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਐਫ•ਸੀ•ਆਈ• ਖੇਤਰੀ ਦਫ਼ਤਰ ਵੀ ਆਪਣੇ ਜ਼ਿਲ੍ਹਾ ਦਫ਼ਤਰਾਂ ਤੋਂ ਇਸ ਸਬੰਧ ਵਿੱਚ ਨਮੂਨੇ ਇਕੱਠੇ ਕਰ ਰਿਹਾ ਹੈ ਅਤੇ ਰਿਪੋਰਟਾਂ ਤਿਆਰ ਕਰ ਰਿਹਾ ਹੈ।

ਖਰੀਦ ਏਜੰਸੀਆਂ ਦੇ ਮੈਨੇਜਿੰਗ ਡਾਇਰੈਕਟਰਾਂ ਨੂੰ ਵੀ ਦਿੱਤੀ ਹਦਾਇਤ

ਇਹ ਨੋਟ ਕੀਤਾ ਜਾ ਸਕਦਾ ਹੈ ਕਿ ਭਾਰਤ ਸਰਕਾਰ ਨੇ ਖਰੀਦੀ ਜਾ ਰਹੀ ਕਣਕ ਵਿੱਚ ਸਿਰਫ਼ 6% ਸੁੰਗੜੇ ਹੋਏ ਅਨਾਜ ਦੀ ਹੀ ਇਜਾਜ਼ਤ ਦਿੱਤੀ ਹੈ, ਜਦੋਂ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਪ੍ਰਤੀਸ਼ਤਤਾ ਇਸ ਤੋਂ ਕਿਤੇ ਵੱਧ ਪਾਈ ਜਾਂਦੀ ਹੈ।ਮੰਤਰੀ ਨੇ ਕਿਸਾਨਾਂ ਨੂੰ ਸਬਰ ਰੱਖਣ ਦੀ ਅਪੀਲ ਕੀਤੀ ਕਿਉਂਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਲਗਾਤਾਰ ਭਾਰਤ ਸਰਕਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਮੈਨੇਜਿੰਗ ਡਾਇਰੈਕਟਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਇਨ੍ਹਾਂ ਹਾਲਤਾਂ ਵਿੱਚ ਫੀਲਡ ਵਿੱਚ ਕੰਮ ਕਰ ਰਹੇ ਸਟਾਫ਼ ਦੇ ਹਿੱਤਾਂ ਦੀ ਰਾਖੀ ਕਰਨ। ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੀ ਕਣਕ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ