Site icon TheUnmute.com

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 77 ਭੀਖ ਮੰਗਣ ਵਾਲੇ ਬੱਚਿਆਂ ਦਾ ਕੀਤਾ ਰੈਸਕਿਊ

Beggars children

ਚੰਡੀਗੜ੍ਹ, 24 ਜੁਲਾਈ 2024: ਪੰਜਾਬ ਦੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 77 ਭੀਖ ਮੰਗਣ ਵਾਲੇ ਬੱਚਿਆਂ (Beggars children) ਦਾ ਰੈਸਕਿਊ ਕੀਤਾ ਗਿਆ ਹੈ | ਇਨ੍ਹਾਂ ‘ਚ 20 ਬੱਚਿਆਂ ਦਾ ਕੋਈ ਆਸਰਾ ਨਹੀਂ ਹੈ, ਜਿਨ੍ਹਾਂ ਨੂੰ ਬਾਲ ਘਰ ਭੇਜ ਦਿੱਤਾ ਗਿਆ ਹੈ | ਇਨ੍ਹਾਂ ਬਾਲ ਘਰਾਂ ‘ਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸੰਬੰਧੀ ਆਦਿ ਸਹੂਲਤਾਂ ਦਿੱਤੀਆਂ ਜਾਣਗੀਆਂ।

ਬਾਲ ਭਲਾਈ ਕਮੇਟੀ ਨੇ ਬਾਕੀ ਬਚਾਏ ਗਏ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਨੂੰ ਸੌਂਪ ਦਿੱਤਾ ਹੈ | ਇਨ੍ਹਾਂ ‘ਚੋਂ 8 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਅਤੇ ਇੱਕ ਬੱਚੇ ਨੂੰ ਆਂਗਨਵਾੜੀ ‘ਚ, 13 ਬੱਚਿਆਂ ਨੂੰ ਸਕੂਲ ‘ਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ |

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ (Beggars children) ਦਾ ਮੁੜ ਵਸੇਬਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਤਹਿਤ ਪੰਜਾਬ ‘ਚ 7 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹਨ | ਉਨ੍ਹਾਂ ਕਿਹਾ ਪੰਜਾਬ ਸਰਕਾਰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਬੇਸਹਾਰਾ ਅਤੇ ਲੋੜਬੰਦ ਬੱਚਿਆ ਦੀ ਸੁਰੱਖਿਆ ਲਈ ਵਚਨਬੱਧ ਹੈ । ਸਕੀਮਾਂ ਸਬੰਧੀ ਸੂਚਨਾ ਵਿਭਾਗ ਦੀ ਵੈਬਸਾਇਟ sswcd@punjab.gov.in ਤੇ ਉਪਲੱਬਧ ਹੈ।

Exit mobile version