ਐਸ.ਏ.ਐਸ ਨਗਰ (ਮੋਹਾਲੀ), 2 ਸਤੰਬਰ 2025: ਅੱਜ ਮੋਹਾਲੀ ਦੇ ਫੇਜ਼-6 ਅਤੇ ਫੇਜ਼-9 ਨਾਲ ਸੰਬੰਧਿਤ ਕੁਆਰਟਰਾਂ ਦੇ ਵਸਨੀਕਾਂ ਦਾ ਇੱਕ ਵਫ਼ਦ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ | ਜਿਸ ‘ਚ ਫੇਜ਼-6 ਅਤੇ ਫੇਜ਼-9 ਦੇ ਕੁਆਰਟਰਾਂ ਦੀ ਅਲਾਟਮੈਂਟ ਕਰਨ ਦੀ ਮੰਗ ਕੀਤੀ।
ਇਸ ਮੌਕੇ ਸਾਬਕਾ ਕੌਂਸਲਰ ਆਰ.ਪੀ. ਸ਼ਰਮਾ ਨੇ ਦੱਸਿਆ ਕਿ ਇਹ ਮਕਾਨ 1978 ਦੇ ‘ਚ ਮਿਲੇ ਸਨ ਅਤੇ 12 ਕੁ ਵਰ੍ਹੇ ਪਹਿਲਾਂ ਸਰਕਾਰ ਵੇਲੇ ਬਕਾਇਦਾ ਇਸਨੂੰ ਮੰਤਰੀ ਮੰਡਲ ‘ਚ ਪਾਸ ਕੀਤਾ ਦਿੱਤਾ ਸੀ ਕਿ ਇਹ ਅਲਾਟਮੈਂਟਾਂ ਪੱਕੀ ਕਰ ਦਿੱਤੀ ਜਾਵੇਗੀ ਅਤੇ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੇ ਲਈ ਇੱਕ 5- ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਪਰ ਵਕਤ ‘ਤੇ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸਿਰੇ ਨਹੀਂ ਚੜ੍ਹ ਸਕੀ ਅਤੇ ਮਾਮਲਾ ਜਿਉਂ ਦਾ ਤਿਉਂ ਲਮਕਿਆ ਪਿਆ ਹੈ।
ਵਸਨੀਕਾਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਮੁਲਾਕਾਤ ਕਰਕੇ ਇਨ੍ਹਾਂ ਕੁਆਰਟਰਾਂ ਨੂੰ ਅਲਾਟਮੈਂਟ ਕੀਤੇ ਜਾਣ ਦੀ ਮੰਗ ‘ਤੇ ਭਰੋਸਾ ਦਿਵਾਉਂਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਸਬੰਧਤ ਉੱਚ ਅਧਿਕਾਰੀਆਂ ਨਾਲ ਵਿਚਾਰ ਕੇ ਕੁਆਰਟਰਾਂ ਦੀ ਅਲਾਟਮੈਂਟ ਦੇ ਨਾਲ ਸੰਬੰਧਿਤ ਇਸ ਮਸਲੇ ਦਾ ਛੇਤੀ ਤੋਂ ਛੇਤੀ ਕਰਵਾਉਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਨੂੰ ਪੱਕੇ ਤੌਰ ਤੇ ਹੱਲ ਕਰਨ ਲਈ ਵਚਨਵੱਧ ਹੈ।
Read More: MLA ਕੁਲਵੰਤ ਸਿੰਘ ਨੇ ਪਠਾਨਕੋਟ ਦੇ ਹੜ੍ਹ ਪੀੜਤਾਂ ਵਾਸਤੇ ਦੋ ਟਰੱਕ ਫੀਡ ਅਤੇ ਇੱਕ ਟਰੱਕ ਪੀਣ ਵਾਲੇ ਪਾਣੀ ਦਾ ਕੀਤੇ ਰਵਾਨਾ