July 2, 2024 8:22 pm

ਪੰਜਾਬ ਵਾਸੀਆਂ ਨੂੰ ਆਉਣ ਵਾਲੇ ਦਿਨਾਂ ‘ਚ ਮਿਲ ਸਕਦੀ ਹੈ ,ਗਰਮੀ ਤੋਂ ਰਾਹਤ

ਚੰਡੀਗੜ੍ਹ,26 ਜੁਲਾਈ:ਪੰਜਾਬ ਵਿਚ ਅੱਤ ਦੀ ਗਰਮੀ ਕਾਰਨ ਲੋਕਾਂ ਤੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ |ਪਰ ਹੁਣ ਇਸ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਅਤੇ ਹਰਿਆਣਾ ’ਚ ਆਉਣ ਵਾਲੇ ਕੁੱਝ ਘੰਟਿਆਂ ‘ਚ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋ ਸਕਦਾ ਹੈ । ਇਹ ਸੰਭਾਵਨਾ ਮੌਸਮ ਵਿਭਾਗ ਚੰਡੀਗੜ੍ਹ ਵਲੋਂ ਮੌਸਮ ਦੇ ਮਿਜਾਜ਼ ਨੂੰ ਲੈ ਕੇ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ’ਚ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਦੱਸਿਆ ਹੈ ਕਿ 26 ਤੋਂ 29 ਜੁਲਾਈ ਤੱਕ ਪੰਜਾਬ ਅਤੇ ਹਰਿਆਣਾ ਦੇ ਉਤਰੀ, ਪੂਰਬੀ ਅਤੇ ਦੱਖਣੀ ਹਿੱਸਿਆਂ ’ਚ ਭਾਰੀ ਮੀਂਹ ਪੈ ਸਕਦਾ ਹਾਂ ।26 ਤੋਂ 29 ਜੁਲਾਈ ਤੱਕ ਪੰਜਾਬ ਅਤੇ ਹਰਿਆਣਾ ਦੇ ਉੱਤਰੀ, ਪੂਰਬੀ ਅਤੇ ਦੱਖਣੀ ਹਿੱਸਿਆਂ ਵਿਚ ਭਾਰੀ ਮੀਂਹ ਦਾ ਅਲਰਟ ਹੈ।ਇਸੇ ਦੇ ਨਾਲ ਪੰਜਾਬ ਤੇ ਚੰਡੀਗੜ੍ਹ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ |