ਚੰਡੀਗੜ੍ਹ 08 ਮਾਰਚ 2022: ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸੀਬਤਾਂ ਵਧਦੀਆਂ ਨਜਰ ਆ ਰਹੀਆਂ ਹਨ | ਵਿਰੋਧੀ ਪਾਰਟੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ-ਜ਼ਰਦਾਰੀ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਸਤੀਫਾ ਦੇਣ ਅਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ।
ਇਨ੍ਹਾਂ ਹੀ ਨਹੀਂ ਬਿਲਾਵਲ ਭੁੱਟੋ ਨੇ ਇਮਰਾਨ ਨੂੰ ਅਵਿਸ਼ਵਾਸ ਮਤੇ ਰਾਹੀਂ ਸੱਤਾ ਤੋਂ ਬਾਹਰ ਹੋਣ ਲਈ ਤਿਆਰ ਰਹਿਣ ਲਈ ਵੀ ਕਿਹਾ ਹੈ। ਦਿ ਨਿਊਜ਼ ਇੰਟਰਨੈਸ਼ਨਲ ਦੀ ਖਬਰ ਮੁਤਾਬਕ ਬਿਲਾਵਲ ਨੇ ਸੋਮਵਾਰ ਨੂੰ ਲਾਲਾਮੁਸਾ ‘ਚ ਅਵਾਮੀ ਮਾਰਚ ‘ਚ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ”ਇਮਰਾਨ ਖਾਨ ਦੇ ਨਾਲ-ਨਾਲ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਸਾਰੇ ਲੋਕਤੰਤਰੀ ਤਰੀਕੇ ਨਾਲ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਵੇਗੀ।
ਇਸ ਮੁੱਦੇ ਨੂੰ ਲੈ ਕੇ ਪੀਪੀਪੀ ਆਗੂ ਨੇ ਕਿਹਾ ਕਿ ਇਮਰਾਨ ਸਰਕਾਰ ਨੇ ਕਰਜ਼ਾ ਲੈਣ ਦੀ ਭੀਖ ਮੰਗੀ ਅਤੇ ਇਹ ਪੈਸਾ ਪਹਿਲਾਂ ਲਏ ਕਰਜ਼ੇ ਨਾਲੋਂ ਤਿੰਨ ਗੁਣਾ ਵੱਧ ਹੈ। ਬਿਲਾਵਲ ਨੇ ਕਿਹਾ ਕਿ ਲੋਕ ਹੁਣ ਇਮਰਾਨ ਖਾਨ ਦੀਆਂ ਗਲਤੀਆਂ ਦਾ ਬੋਝ ਨਹੀਂ ਝੱਲ ਸਕਦੇ।ਪਾਕਿਸਤਾਨ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ| ਇਸਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਇਮਰਾਨ ਖਾਨ ਸਰਕਾਰ ਦੁਆਰਾ ਐਲਾਨੀ ਰਾਹਤ ਨੂੰ ਨਾਕਾਫੀ ਕਰਾਰ ਦਿੱਤਾ ਹੈ। ਵਿਰੋਧੀ ਪਾਰਟੀਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ‘ਤੇ ਲਗਾਤਾਰ ਦਬਾਅ ਬਣਾ ਰਹੀਆਂ ਹਨ।