IAS officer Parampal Kaur

IAS ਪਰਮਪਾਲ ਕੌਰ ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਹੋਇਆ: CM ਭਗਵੰਤ ਮਾਨ

ਚੰਡੀਗੜ੍ਹ, 11 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਸਿੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਿਕਰਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ (IAS officer Parampal Kaur) ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਈ.ਏ.ਐਸ. ਅਫਸਰ ਪਰਮਪਾਲ ਕੌਰ (IAS officer Parampal Kaur) ਦਾ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ | ਮੁੱਖ ਮੰਤਰੀ ਨੇ ਕਿਹਾ ਕਿ ਜਿੰਨੀ ਕਾਹਲੀ ਆਈ.ਏ.ਐਸ. ਬਣਨ ਦੀ ਸੀ, ਛੱਡਣ ਵਾਸਤੇ ਕੋਈ ਪ੍ਰਕਿਰਿਆ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪਰਮਪਾਲ ਕੌਰ ਨੂੰ ਅਸਤੀਫਾ ਦੇਣ ਦੇ ਤਰੀਕੇ ਸਮਝਣੇ ਚਾਹੀਦੇ ਹਨ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ |

Scroll to Top