ਚੰਡੀਗੜ੍ਹ

ਪੰਜਾਬ ਵਿਧਾਨ ਸਭਾ ‘ਚ ਚੰਡੀਗੜ੍ਹ ਮੁੱਦੇ ‘ਤੇ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ 01 ਅਪ੍ਰੈਲ 2022: ਪੰਜਾਬ (Punjab) ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ | ਪੰਜਾਬ ਵਿਧਾਨ ਸਭਾ ਇਜਲਾਸ ਖ਼ਤਮ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਦੇ ਮੁੱਦੇ ‘ਤੇ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਗਿਆ ਹੈ। ਇਸ ਗੱਲ ਦਾ ਕਾਂਗਰਸ ਅਤੇ ਅਕਾਲੀ ਦਲ ਨੇ ਵੀ ਸਮਰਥਨ ਕੀਤਾ ਹੈ ਪਰ ਦੁੱਖ ਦੀ ਗੱਲ ਇਹ ਹੈ ਕਿ ਬੀ.ਜੇ.ਪੀ. ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਮਤੇ ਦਾ ਵਿਰੋਧ ਕੀਤਾ ਹੈ। ਇਸ ਦੌਰਾਨ ਵਿਰੋਧ ਕਰਨ ਮਗਰੋਂ ਪੰਜਾਬ ਵਿਧਾਨ ਸਭਾ ਦਾ ਵਾਕਆਊਟ ਕਰਕੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਬਾਹਰ ਚਲੇ ਗਏ।

CM ਭਗਵੰਤ ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਪਹਿਲਾਂ ਖੇਤੀ ਕਾਨੂੰਨ ਤੋਂ ਕਿਸਾਨ ਪਰੇਸ਼ਾਨ ਸਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ (Punjab) ਦੇ ਹੱਕਾਂ ਲਈ ਕੇਂਦਰ ਸਰਕਾਰ ਕੋਲ ਜਾਵਾਂਗੇ | ਇਸ ਨੂੰ ਲੈ ਕੇ ਭਗਵੰਤ ਮਾਨ ਪ੍ਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।ਉਨ੍ਹਾਂ ਕਿਹਾ ਪੰਜਾਬ ਦੇ ਹੱਕਾਂ ਲਈ ਜਿੱਥੇ ਤੱਕ ਵੀ ਜਾਣਾ ਪਵੇਗਾ ਅਸੀਂ ਜਾਵਾਂਗੇ।

Scroll to Top