Punjabi language

ਵਿਦਿਆਰਥੀਆਂ ਦਾ ਸਤਿਕਾਰ ਸਭ ਤੋਂ ਜ਼ਰੂਰੀ, ਤੁਰੰਤ ਕਾਰਵਾਈ ਕੀਤੀ ਜਾਵੇ: ਹਰਜੋਤ ਬੈਂਸ

ਚੰਡੀਗੜ੍ਹ, 5 ਮਈ, 2025: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ (Goindwal Sahib) ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ (ਸਨੈਕਸ ਪਰੋਸਣ) ਵਜੋਂ ਕੰਮ ਕਰਵਾਉਣ ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਸਕੂਲਾਂ ਵਿੱਚ ਸੁਰੱਖਿਅਤ ਅਤੇ ਸਤਿਕਾਰਯੋਗ ਵਾਤਾਵਰਣ ਬਣਾਈ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਹਰਜੋਤ ਸਿੰਘ ਬੈਂਸ (harjot singh bains) ਨੇ ਕਿਹਾ ਕਿ ਅਜਿਹਾ ਦੁਰਵਿਵਹਾਰ ਪੂਰੀ ਤਰ੍ਹਾਂ ਨਾਜਾਇਜ਼ ਸੀ, ਜਿਸ ਤੋਂ ਬਾਅਦ ਪੰਜਾਬੀ ਲੈਕਚਰਾਰ-ਕਮ-ਸਕੂਲ ਇੰਚਾਰਜ ਗੁਰਪ੍ਰਤਾਪ ਸਿੰਘ ਵਿਰੁੱਧ ਡਿਊਟੀ ਨਿਭਾਉਣ ਵਿੱਚ ਘੋਰ ਅਣਗਹਿਲੀ ਲਈ ਤੁਰੰਤ ਕਾਰਵਾਈ ਕੀਤੀ ਗਈ ਹੈ।

ਮੁਅੱਤਲੀ ਦੀ ਮਿਆਦ ਦੌਰਾਨ, ਇਸ ਲੈਕਚਰਾਰ ਦਾ ਮੁੱਖ ਦਫਤਰ ਜ਼ਿਲ੍ਹਾ ਸਿੱਖਿਆ ਦਫ਼ਤਰ (ਸੀਨੀਅਰ ਸੈਕੰਡਰੀ), ਤਰਨ ਤਾਰਨ ਹੋਵੇਗਾ।ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹਾ ਵਿਵਹਾਰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਰਜੋਤ ਸਿੰਘ ਬੈਂਸ (harjot singh bains) ਨੇ ਹੋਰ ਅਧਿਆਪਕਾਂ ਨੂੰ ਵੀ ਸਕੂਲਾਂ ਵਿੱਚ ਉੱਚ ਮਿਆਰ ਅਤੇ ਜ਼ਿੰਮੇਵਾਰੀ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਨੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰੀ ਸਕੂਲਾਂ ਵਿੱਚ ਸਤਿਕਾਰ ਅਤੇ ਜਵਾਬਦੇਹੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

Read More: ਮਾਨ ਸਰਕਾਰ ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ, ਹਰਜੋਤ ਬੈਂਸ ਨੇ ਜਾਰੀ ਕੀਤਾ ਬਲੂਪ੍ਰਿੰਟ”

 

ਵਿਦੇਸ਼

Scroll to Top