Site icon TheUnmute.com

ਹਾਈਕੋਰਟ ਵੱਲੋਂ ਸੇਵਾਮੁਕਤ ਸਹਾਇਕ ਜੇਲ੍ਹ ਸੁਪਰਡੈਂਟ ਦੀ ਰਿਸ਼ਵਤ ਮਾਮਲੇ ‘ਚ ਜ਼ਮਾਨਤ ਪਟੀਸ਼ਨ ਰੱਦ

1158 Assistant Professors

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਦੀ ਫਿਰੋਜ਼ਪੁਰ ਜੇਲ੍ਹ ‘ਚ ਬੰਦ ਨਸ਼ਾ ਤਸਕਰੀ ਦੇ ਦੋਸ਼ੀ ਨੂੰ ਮੋਬਾਇਲ ਫੋਨ ਦੇਣ ਅਤੇ ਬਦਲੇ ‘ਚ 1.63 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਸੇਵਾਮੁਕਤ ਸਹਾਇਕ ਜੇਲ੍ਹ ਸੁਪਰਡੈਂਟ (Jail Superintendent) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਸਾਬਕਾ ਸੁਪਰਡੈਂਟ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਦਾਇਰ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ।

ਹਾਈਕੋਰਟ ਨੇ ਸੇਵਾਮੁਕਤ ਜੇਲ੍ਹ ਅਧਿਕਾਰੀ ਤਰਸੇਮ ਲਾਲ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਪਟੀਸ਼ਨਰ ਕੈਦੀ ਦੀ ਘਰਵਾਲੀ ਦੇ ਸੰਪਰਕ ਵਿੱਚ ਸੀ। ਉਸ ‘ਤੇ ਪੈਸਿਆਂ ਦੇ ਲੈਣ-ਦੇਣ ਦੇ ਗੰਭੀਰ ਦੋਸ਼ ਹਨ। ਅਜਿਹੇ ‘ਚ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨੀ ਜ਼ਰੂਰੀ ਹੈ।

ਤਰਸੇਮ ਲਾਲ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਕਿ ਜਦੋਂ ਉਹ ਫਿਰੋਜ਼ਪੁਰ ਜੇਲ੍ਹ ‘ਚ ਸਹਾਇਕ ਜੇਲ੍ਹ ਸੁਪਰਡੈਂਟ ਦੇ ਅਹੁਦੇ ‘ਤੇ ਤਾਇਨਾਤ ਸੀ, ਉਸ ਸਮੇਂ ਜੇਲ੍ਹ ਵਿੱਚੋਂ ਇੱਕ ਕੈਦੀ ਨੇ ਵੀਡੀਓ ਬਣਾਈ ਸੀ। ਜੋ ਕਿ ਉਸ ਸਮੇਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਕੇਸ ਦਰਜ ਕੀਤਾ ਗਿਆ ਸੀ |

ਪਟੀਸ਼ਨਕਰਤਾ (Jail Superintendent) ਨੇ ਹਾਈਕੋਰਟ ਵਿੱਚ ਆਪਣੇ ਸ਼ਾਨਦਾਰ ਸਰਵਿਸ ਰਿਕਾਰਡ ਦਾ ਵੀ ਹਵਾਲਾ ਦਿੱਤਾ। ਉਸ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਹੁਣ ਸੇਵਾਮੁਕਤ ਹੈ। ਉਂਜ ਜਦੋਂ ਉਹ ਜੇਲ੍ਹ ਵਿਭਾਗ ਵਿੱਚ ਕੰਮ ਕਰਦਾ ਸੀ ਤਾਂ ਉਸ ਦੀ ਸੇਵਾ ਚੰਗੀ ਸੀ। ਇਹ ਕੇਸ ਇਕ ਕੈਦੀ ਦੇ ਬਿਆਨਾਂ ’ਤੇ ਹੀ ਦਰਜ ਕੀਤਾ ਗਿਆ ਹੈ।

Exit mobile version