Site icon TheUnmute.com

ਸੇਵਾਮੁਕਤ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਸੇਖੋਂ ਨੇ ਭਾਰਤ ਭੂਸ਼ਣ ਆਸ਼ੂ ਖ਼ਿਲਾਫ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ

Balwinder Singh Sekhon

ਚੰਡੀਗ੍ਹੜ 26 ਅਗਸਤ 2022: ਵਿਜੀਲੈਂਸ ਬਿਊਰੋ ਵਲੋਂ ਖੁਰਾਕ ਤੇ ਸਪਲਾਈ ਮਹਿਕਮੇ ‘ਚ ਹੋਏ ਟੈਂਡਰ ਘੁਟਾਲੇ ਮਾਮਲੇ ‘ਚ ਗ੍ਰਿਫਤਾਰ ਭਾਰਤ ਭੂਸ਼ਣ ਆਸ਼ੂ (Bharat Bhushan Ashu) ਖ਼ਿਲਾਫ ਸੇਵਾਮੁਕਤ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਸੇਖੋਂ (Balwinder Singh Sekhon) ਵਲੋਂ ਵੀ ਸ਼ਿਕਾਇਤ ਦਿੱਤੀ ਗਈ ਹੈ।

ਬਲਵਿੰਦਰ ਸਿੰਘ ਸੇਖੋਂ ਵਲੋਂ ਨੇ ਆਪਣੀ ਸ਼ਿਕਾਇਤ ਵਿਚ ਉਨ੍ਹਾਂ ਚਾਰ ਸੰਗੀਨ ਮਾਮਲਿਆਂ ਦੀ ਜਾਂਚ ਮੁੜ ਤੋਂ ਖੋਲ੍ਹਣ ਲਈ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਚ ਕਤਲ ਅਤੇ ਬੰਬ ਧਮਾਕੇ ਦੇ ਮਾਮਲੇ ਵੀ ਸ਼ਾਮਲ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਉਨ੍ਹਾਂ ਕੋਲ ਰਿਸ਼ਵਤਖੋਰੀ ਦੇ ਕਈ ਸਬੂਤ ਹਨ ਅਤੇ ਇਸ ਸੰਬੰਧੀ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਹੈ |

ਇਸਦੇ ਨਾਲ ਹੀ ਬਲਵਿੰਦਰ ਸੇਖੋਂ ਨੇ ਕਾਂਗਰਸ ਵਲੋਂ ਦਿੱਤੇ ਗਏ ਧਰਨੇ ਨੂੰ ਲੈ ਕੇ ਕਿਹਾ ਕਿ ਇਹ ਜਿਹੜੇ ਕਾਂਗਰਸੀ ਭਾਰਤ ਭੂਸ਼ਣ ਆਸ਼ੂ ਦੀ ਹਮਾਇਤ ਕਰ ਰਹੇ ਹਨ, ਉਨ੍ਹਾਂ ਵਿਚੋਂ ਕਈਆਂ ਦੀ ਵਿਜੀਲੈਂਸ ਬਿਊਰੋ ਵਲੋਂ ਜਾਂਚ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਸੰਬੰਧੀ ਹੋਰ ਵੱਡੇ ਖ਼ੁਲਾਸੇ ਕੀਤੇ ਜਾਣਗੇ |

Exit mobile version